ਕਾਦੀਆਂ (ਜ਼ੀਸ਼ਾਨ)– ਕਾਦੀਆਂ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਭਰੇ ਬਜ਼ਾਰ ਵਿੱਚ ਸੁਰੱਖਿਆ ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮੌਜੂਦਗੀ ਦੇ ਬਾਵਜੂਦ ਦੋ ਚੋਰ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਏ। ਕਾਦੀਆਂ ਨਿਵਾਸੀ ਪਵਨ ਕੁਮਾਰ ਪੁੱਤਰ ਤਰਸੇਮ ਲਾਲ ਨੇ ਦੱਸਿਆ ਕਿ ਉਹ ਜਵੈਲਰਜ਼ ਦੀ ਦੁਕਾਨ ’ਤੇ ਕੰਮ ਕਰਦਾ ਹੈ। ਉਸ ਨੇ ਆਪਣਾ ਮੋਟਰਸਾਈਕਲ ਦੁਕਾਨ ਕੋਲ ਖੜ੍ਹਾ ਕੀਤਾ ਸੀ। ਸ਼ਾਮ ਨੂੰ ਦੁਕਾਨ ਬੰਦ ਕਰ ਕੇ ਘਰ ਜਾਣ ਸਮੇਂ ਮੋਟਰਸਾਈਕਲ ਮੌਕੇ ਤੋਂ ਗਾਇਬ ਮਿਲਿਆ ਚੋਰੀ ਦੀ ਵਾਰਦਾਤ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਪੀੜਤ ਵੱਲੋਂ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਗਈ।
ਇਹ ਵੀ ਪੜ੍ਹੋ- ਗੁਰਦਾਸਪੁਰ: ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਮਹਿੰਗਾ ਕੋਲਾ ਤੇ GST ਨੇ ਭੱਠਾ ਮਾਲਕਾਂ ਦੇ ਉਡਾਏ ਹੋਸ਼
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਵੀ ਇਲਾਕੇ ’ਚ ਕਈ ਮੋਟਰਸਾਈਕਲ ਚੋਰੀ ਹੋ ਚੁੱਕੇ ਪਰ ਅਜੇ ਤੱਕ ਕੋਈ ਢੁੱਕਵਾਂ ਸੁਰਾਗ ਨਹੀਂ ਮਿਲਿਆ, ਜਿਸ ਕਾਰਨ ਲੋਕਾਂ ’ਚ ਡਰ ਤੇ ਰੋਸ ਹੈ। ਪੁਲਸ ਅਨੁਸਾਰ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਦੇ ਯਤਨ ਜਾਰੀ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਲੱਗੀਆਂ ਕਈ ਵੱਡੀਆਂ ਪਾਬੰਦੀਆਂ, 6 ਮਾਰਚ 2026 ਤੱਕ ਲਾਗੂ ਰਹਿਣਗੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਗਣਤੰਤਰ ਦਿਵਸ ਦੇ ਮੱਦੇਨਜ਼ਰ ਸਪੈਸ਼ਲ ਨਾਕਾਬੰਦੀ, SSP ਅਦਿਤਿਆ ਨੇ ਖੁਦ ਕੀਤੀ ਚੈਕਿੰਗ
NEXT STORY