ਗੁਰਦਾਸਪੁਰ (ਵਿਨੋਦ)-ਘਰ ਨੂੰ ਤਾਲਾ ਲਗਾ ਕੇ ਦਵਾਈ ਲੈਣ ਗਏ ਪਤੀ-ਪਤਨੀ ਦੇ ਪਿੱਛੋਂ ਅਣਪਛਾਤੇ ਚੋਰਾਂ ਨੇ ਘਰ ਦੇ ਤਾਲੇ ਤੋੜ ਕੇ ਅਲਮਾਰੀ ਵਿਚੋਂ 48ਹਜ਼ਾਰ ਰੁਪਏ ਚੋਰੀ ਕਰ ਲਏ। ਇਸ ਸਬੰਧੀ ਥਾਣਾ ਸਦਰ ਪੁਲਸ ਨੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਧਾਰਾ 454,380 ਦੇ ਤਹਿਤ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਤਾਲਾਸ਼ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਤੇ BSF ਦੀ ਵੱਡੀ ਕਾਮਯਾਬੀ, ਸਰਹੱਦ ਨੇੜਿਓਂ 26 ਕਰੋੜ ਦੀ ਹੈਰੋਇਨ ਤੇ ਹਥਿਆਰ ਬਰਾਮਦ
ਇਸ ਸਬੰਧੀ ਘਰ ਦੇ ਮਾਲਿਕ ਗੁਰਦਿਆਲ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਹਯਾਤਨਗਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਆਪਣੇ ਘਰ ਨੂੰ ਤਾਲੇ ਲਗਾ ਕੇ ਆਪਣੀ ਦਵਾਈ ਲੈਣ ਗਏ ਸੀ, ਪਰ ਦੋ ਘੰਟੇ ਬਾਅਦ ਜਦ ਘਰ ਵਾਪਸ ਆਏ ਅਤੇ ਮੇਨ ਗੇਟ ਦਾ ਤਾਲਾ ਖੋਲ ਕੇ ਜਦ ਅੰਦਰ ਗਏ ਤਾਂ ਵੇਖਿਆ ਕਿ ਕਮਰਿਆਂ ਦੇ ਦਰਵਾਜ਼ਿਆਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਕਮਰੇ ਵਿਚ ਰੱਖੀ ਅਮਲਾਰੀ ਲੋਹਾ ਵਿਚੋਂ ਕਰੀਬ 48000 ਰੁਪਏ ਕੋਈ ਅਣਪਛਾਤੇ ਵਿਅਕਤੀ ਚੋਰੀ ਕਰਕੇ ਲੈ ਗਏ ਸਨ। ਏ.ਐੱਸ.ਆਈ ਸੋਹਨ ਲਾਲ ਨੇ ਦੱਸਿਆ ਕਿ ਗੁਰਦਿਆਲ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਰੁੱਸੀ ਪਤਨੀ ਨੂੰ ਘਰ ਲਿਜਾ ਰਿਹਾ ਸੀ ਨੌਜਵਾਨ, ਰਾਹ 'ਚ ਹੀ ਵਾਪਰ ਗਿਆ ਭਾਣਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ ਦੀ ਵੂਲਣ ਮਿੱਲ ਧਾਰੀਵਾਲ ਚੋਂ ਲੋਹੇ ਦੀਆਂ ਪਾਇਪਾਂ ਚੋਰੀ ਕਰਨ ਵਾਲਾ ਨੌਜਵਾਨ ਪੁਲਸ ਅੜਿੱਕੇ
NEXT STORY