ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਸ਼ੂਗਰ ਮਿੱਲ ਪਨਿਆੜ ਬੱਸ ਸਟੈਂਡ ਨੇੜੇ ਘਰੋਟੀਆਂ ਮੋੜ 'ਤੇ ਸਥਿਤ ਗੋਇਲ ਫੋਟੋਗ੍ਰਾਫਰ ਦੀ ਦੁਕਾਨ ਦੇ ਤਾਲੇ ਤੋੜ ਕੇ ਚੋਰ 15 ਹਜ਼ਾਰ ਦੀ ਨਗਦੀ ਤੇ ਹੋਰ ਸਮਾਨ ਲੈ ਕੇ ਫਰਾਰ ਹੋ ਗਏ। ਪੀੜਤ ਦੁਕਾਨਦਾਰ ਨੇ ਦੀਨਾਨਗਰ ਪੁਲਸ ਨੂੰ ਸ਼ਿਕਾਇਤ ਦੇ ਕੇ ਇਨਸਾਫ਼ ਦੀ ਮੰਗ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਦੁਕਾਨਦਾਰ ਰਾਜੇਸ਼ ਕੁਮਾਰ ਵਾਸੀ ਰਾਊਵਾਲ ਨੇ ਦੱਸਿਆ ਕਿ ਬੀਤੇ ਕੱਲ ਉਹ ਆਪਣੇ ਫੋਟੋਗ੍ਰਾਫਰ ਦੇ ਕੰਮ ਤੇ ਆਪਣੀ ਦੁਕਾਨ ਦੇ ਤਾਲੇ ਬੰਦ ਕਰ ਕੇ ਗਿਆ ਹੋਇਆ ਸੀ, ਤੇ ਜਦ ਸਵੇਰੇ ਉਹ ਆਪਣੀ ਦੁਕਾਨ 'ਤੇ ਆਇਆ ਤਾਂ ਉਸ ਨੇ ਆ ਕੇ ਦੇਖਿਆ ਕਿ ਦੁਕਾਨ ਦੇ ਸ਼ਟਰ ਦੇ ਤਾਲੇ ਟੁੱਟੇ ਹੋਏ ਸਨ।
ਉਸ ਨੇ ਅੱਗੇ ਦੱਸਿਆ ਕਿ ਜਦੋਂ ਉਸ ਨੇ ਦੁਕਾਨ ਦੇ ਅੰਦਰ ਆ ਕੇ ਦੇਖਿਆ ਤਾਂ ਦੁਕਾਨ ਅੰਦਰ ਪਿਆ ਇਨਵਰਟਰ ਬੈਟਰੀ ਸਣੇ ਤੇ ਦੁਕਾਨ ਦੇ ਗੱਲੇ 'ਚ ਪਈ ਕਰੀਬ 15 ਹਜ਼ਾਰ ਦੀ ਨਕਦੀ ਗਾਇਬ ਸੀ। ਪੀੜਤ ਦੁਕਾਨਦਾਰ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਦੀਨਾਨਗਰ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਪੀੜਤ ਦੁਕਾਨਦਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਸ ਤੋਂ ਮੰਗ ਕੀਤੀ ਹੈ ਕਿ ਚੋਰ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਉਸ ਨੂੰ ਇਨਸਾਫ਼ ਦਿਵਾਇਆ ਜਾਵੇ।
ਇਹ ਵੀ ਪੜ੍ਹੋ- ਪਿਆਰ ਦੀਆਂ ਪੀਂਘਾਂ ਪਾ ਕੇ ਵਿਆਹ ਤੋਂ ਮੁੱਕਰਿਆ ਨੌਜਵਾਨ, ਫ਼ਿਰ ਕੁੜੀ ਨੇ ਜੋ ਕੀਤਾ, ਸੁਣ ਉੱਡ ਜਾਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਧਿਆਨਪੁਰ ਤੋਂ 5 ਸਾਲਾ ਕੁੜੀ ਅਗਵਾ, ਖਿਲਚੀਆਂ ਪੁਲਸ ਨੇ ਕੀਤਾ ਕੇਸ ਦਰਜ
NEXT STORY