ਤਰਨਤਾਰਨ (ਰਮਨ)- ਸ਼ਹਿਰ ਵਿੱਚ ਚੋਰੀਆਂ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਜਿੱਥੇ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ, ਉੱਥੇ ਹੀ ਆਏ ਦਿਨ ਦਿਹਾੜੇ ਬਦਮਾਸ਼ਾਂ ਵੱਲੋਂ ਗੋਲੀਆਂ ਚਲਾਉਣ ਦੇ ਮਾਮਲੇ ਵੀ ਵੇਖਣ ਨੂੰ ਮਿਲ ਰਹੇ ਹਨ। ਇਸ ਦੀ ਇੱਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਅੱਜ ਸੋਮਵਾਰ ਤੜਕਸਾਰ 4 ਵਜੇ ਦੋ ਚੋਰਾਂ ਵੱਲੋਂ ਆਟਾ ਚੱਕੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਬੈਟਰਾ ਅਤੇ ਨਕਦੀ ਚੋਰੀ ਕਰ ਲਈ ਗਈ। ਇਸ ਚੋਰੀ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ 'ਤੇ ਜਿੱਥੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਉੱਥੇ ਹੀ ਪੁਲਸ ਵੱਲੋਂ ਚੋਰਾਂ ਨੂੰ ਜਲਦ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਨੂੰ 'ਪਵਿੱਤਰ ਸ਼ਹਿਰ' ਘੋਸ਼ਿਤ ਕਰਨ ਮਗਰੋਂ Non veg ਦੇ ਕਾਰੋਬਾਰੀਆਂ ਨੇ ਉਠਾਈ ਇਹ ਮੰਗ, ਕਿਹਾ- ਘੱਟੋ-ਘੱਟ...
ਜਾਣਕਾਰੀ ਦਿੰਦੇ ਹੋਏ ਹੇਮੰਤ ਕੁਮਾਰ ਚੌਧਰੀ ਉਰਫ ਪੱਪੂ ਨਿਵਾਸੀ ਖਾਲਸਾਪੁਰ ਰੋਡ, ਤਰਨਤਾਰਨ ਨੇ ਦੱਸਿਆ ਕਿ ਉਹ ਖਾਲਸਾ ਰੋਡ 'ਤੇ ਮੌਜੂਦ ਚੱਕੀ ਦਾ ਕਾਰੋਬਾਰ ਕਰਦਾ ਹੈ। ਰੋਜ਼ਾਨਾ ਦੀ ਤਰ੍ਹਾਂ ਉਹ ਐਤਵਾਰ ਆਪਣੀ ਚੱਕੀ ਨੂੰ ਬੰਦ ਕਰਕੇ ਘਰ ਚਲਾ ਗਿਆ। ਤੜਕਸਾਰ ਕਰੀਬ 5 ਵਜੇ ਉਨ੍ਹਾਂ ਨੂੰ ਫੋਨ ਕਰਕੇ ਸਥਾਨਕ ਸ਼ਹਿਰ ਦੇ ਜਾਣਕਾਰ ਵੱਲੋਂ ਸੂਚਨਾ ਦਿੱਤੀ ਗਈ ਕਿ ਚੱਕੀ ਦਾ ਸ਼ਟਰ ਟੁੱਟਾ ਪਿਆ ਹੈ। ਜਦੋਂ ਉਨ੍ਹਾਂ ਆ ਕੇ ਵੇਖਿਆ ਤਾਂ ਚੱਕੀ ਅੰਦਰ ਗੱਲੇ ਵਿੱਚੋਂ ਕਰੀਬ 25 ਹਜ਼ਾਰ ਰੁਪਏ ਦੀ ਨਕਦੀ ਅਤੇ ਇਨਵਰਟਰ ਦਾ ਬੈਟਰਾ ਚੋਰੀ ਹੋ ਚੁੱਕਾ ਸੀ। ਹੇਮੰਤ ਚੌਧਰੀ ਨੇ ਦੱਸਿਆ ਕਿ ਚੱਕੀ ਅੰਦਰ ਉਨ੍ਹਾਂ ਦਾ ਐਕਟੀਵਾ ਸਕੂਟਰ ਵੀ ਖੜ੍ਹਾ ਸੀ ਪਰੰਤੂ ਚੋਰ ਉਸਨੂੰ ਲਿਜਾਣ ਵਿੱਚ ਇਸ ਲਈ ਅਸਫਲ ਰਹੇ, ਕਿਉਂਕਿ ਉਨ੍ਹਾਂ ਵੱਲੋਂ ਤੋੜਿਆ ਗਿਆ ਸ਼ਟਰ ਪੂਰੀ ਤਰ੍ਹਾਂ ਨਹੀਂ ਖੁੱਲ ਸਕਿਆ। ਚੋਰੀ ਦੀ ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ ਜਿਸ ਵਿੱਚ ਇੱਕ ਮੋਟਰਸਾਈਕਲ 'ਤੇ ਸਵਾਰ ਦੋ ਚੋਰ ਵਾਰਦਾਤ ਨੂੰ ਅੰਜਾਮ ਦੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਇਸ ਚੋਰੀ ਨੂੰ ਲੈ ਕੇ ਅਗਲੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 1 ਜਨਵਰੀ ਵੱਡਾ ਅਲਰਟ, ਮੌਸਮ ਵਿਭਾਗ ਦੀ ਪੜ੍ਹੋ ਤਾਜ਼ਾ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅਜਨਾਲਾ 'ਚ ਬਿਜਲੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਵਿਧਾਇਕ ਧਾਲੀਵਾਲ
NEXT STORY