ਕਲਾਨੌਰ (ਗੋਰਾਇਆ)- ਸਰਹੱਦੀ ਕਸਬਾ ਕਲਾਨੌਰ ਵਿਖੇ ਅਣਪਛਾਤੇ ਚੋਰਾਂ ਵੱਲੋਂ ਇੱਕੋ ਰਾਤ ਵਿੱਚ ਥਾਣਾ ਨੇੜੇ ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਰਾਜ ਪੁੱਤਰ ਜਸਪਾਲ ਵਾਸੀ ਕਲਾਨੌਰ ਨੇ ਦੱਸਿਆ ਕਿ ਉਸ ਦੀ ਕਲਾਨੌਰ ਦੇ ਬਟਾਲਾ ਮਾਰਗ ’ਤੇ ਪੇਂਟਿੰਗ ਅਤੇ ਟੈਟੂ ਦੀ ਦੁਕਾਨ ਹੈ। ਬੀਤੀ ਰਾਤ ਚੋਰਾਂ ਨੇ ਉਸ ਦੀ ਦੁਕਾਨ ਦੇ ਤਾਲੇ ਤੋੜ ਕੇ ਕਰੀਬ 17 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਲੋਕ ਦੱਬੇ ਗਏ ਹੇਠਾਂ
ਦੂਜੀ ਚੋਰੀ ਦੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸੰਨੀ ਮਸੀਹ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਉਸ ਦੀ ਦੁਕਾਨ ਵਿੱਚੋਂ ਕਰੀਬ 25 ਹਜ਼ਾਰ ਰੁਪਏ ਚੋਰੀ ਕਰ ਲਏ। ਇਸ ਤੋਂ ਇਲਾਵਾ ਸੈਂਟਰ ਤੋਂ ਇਕ ਹੋਰ ਟੀਵੀ ਵੀ ਚੋਰੀ ਹੋ ਗਿਆ। ਇਨ੍ਹਾਂ ਘਟਨਾ ਬਾਰੇ ਥਾਣਾ ਕਲਾਨੌਰ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਹੋਣ ਜਾ ਰਿਹਾ ਵੱਡਾ ਬਦਲਾਅ, ਜਾਣੋ ਅਗਲੇ 5 ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ, ਪਵੇਗੀ ਅਜੇ ਹੋਰ ਠੰਡ, ਕਿਸਾਨਾਂ ਲਈ ਐਡਵਾਈਜ਼ਰੀ ਜਾਰੀ
NEXT STORY