ਬਟਾਲਾ (ਗੁਰਪ੍ਰੀਤ)- ਗੁਰਦਾਸਪੁਰ ਰੋਡ ‘ਤੇ ਗੁਰੂ ਨਾਨਕ ਸਕੂਲ ਨੇੜੇ ਬੀਤੀ ਰਾਤ ਚੋਰਾਂ ਵੱਲੋਂ ਇੱਕੋ ਹੀ ਰਾਤ ਵਿੱਚ ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਨਕਦੀ ਚੋਰੀ ਕਰਨ ਦੀ ਘਟਨਾ ਸਾਹਮਣੇ ਆਈ ਹੈ।ਜਾਣਕਾਰੀ ਦਿੰਦਿਆਂ ਦੁਕਾਨਦਾਰ ਹਰਵਿੰਦਰ ਸਿੰਘ ਅਤੇ ਰਾਜਕੁਮਾਰ ਨੇ ਦੱਸਿਆ ਕਿ ਚੋਰਾਂ ਨੇ ਉਨ੍ਹਾਂ ਦੀਆਂ ਦੁਕਾਨਾਂ ਦੇ ਤਾਲੇ ਤੋੜ ਕੇ ਨਕਦੀ ਉੱਤੇ ਹੱਥ ਸਾਫ਼ ਕੀਤਾ। ਉਨ੍ਹਾਂ ਮੁਤਾਬਕ ਇੱਕ ਦੁਕਾਨ ਵਿੱਚੋਂ 2,200 ਰੁਪਏ, ਦੂਜੀ ਦੁਕਾਨ ਵਿੱਚੋਂ 1,200 ਰੁਪਏ ਅਤੇ ਤੀਜੀ ਦੁਕਾਨ ਵਿੱਚੋਂ 15,000 ਰੁਪਏ ਨਕਦੀ ਚੋਰਾਂ ਵੱਲੋਂ ਗਾਇਬ ਕੀਤੀ ਗਈ।
ਇਹ ਵੀ ਪੜ੍ਹੋ- 1 ਤੇ 2 ਫਰਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਦੁਕਾਨਦਾਰਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਦੁਕਾਨਾਂ ਜੀਟੀ ਰੋਡ ‘ਤੇ ਸਥਿਤ ਹਨ, ਜਿੱਥੇ ਨੇੜੇ ਹੀ ਇੱਕ ਬੈਂਕ ਮੌਜੂਦ ਹੈ ਅਤੇ ਇਲਾਕੇ ਵਿੱਚ ਵੱਡੀਆਂ ਲਾਈਟਾਂ ਵੀ ਲੱਗੀਆਂ ਹੋਈਆਂ ਹਨ। ਇਸ ਦੇ ਬਾਵਜੂਦ ਦੁਕਾਨਾਂ ਦਾ ਸੁਰੱਖਿਅਤ ਨਾ ਹੋਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਦੀਆਂ ਦੁਕਾਨਾਂ ਦੇ ਤਾਲੇ ਟੁੱਟ ਚੁੱਕੇ ਹਨ, ਪਰ ਅਜੇ ਤੱਕ ਕੋਈ ਢੰਗ ਦੀ ਕਾਰਵਾਈ ਨਹੀਂ ਹੋਈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਖੂਨੀ ਵਾਰਦਾਤ, ਕਿਰਾਏਦਾਰਾਂ ਨੇ ਬਜ਼ੁਰਗ ਔਰਤ ਦਾ ਕਰ'ਤਾ ਕਤਲ!
ਪੀੜਤ ਦੁਕਾਨਦਾਰਾਂ ਨੇ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਚੋਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ। ਦੂਜੇ ਪਾਸੇ, ਮੌਕੇ ‘ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਬੱਸ ਅੱਡੇ ਦੇ ਰਸਤੇ ’ਚ ਖੜ੍ਹੀਆਂ ਕਾਰਾਂ ਨੂੰ ਲੈ ਕੇ ਅੱਧਾ ਦਰਜ਼ਨ ਬੱਸਾਂ ਦੇ ਟਾਇਮ ਹੋਏ ਮਿਸ
NEXT STORY