ਤਰਨਤਾਰਨ (ਰਮਨ)-ਘਰ ’ਚ ਦਾਖਲ ਹੋ ਸੋਨੇ ਦੇ ਗਹਿਣੇ, ਲੈਪਟਾਪ, 25 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦੇ ਮਾਮਲੇ ਵਿਚ ਥਾਣਾ ਕੱਚਾ ਪੱਕਾ ਦੀ ਪੁਲਸ ਨੇ ਚਾਰ ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬੀਓ ਖਿੱਚ ਲਓ ਤਿਆਰੀ, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ ਵੱਡਾ ਐਲਾਨ
ਭਗਵਾਨ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਬੂੜ ਚੰਦ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ 20-21 ਜੂਨ ਦੀ ਦਰਮਿਆਨੀ ਰਾਤ ਨੂੰ ਉਸਦੇ ਘਰ ਵਿਚ ਕੁਝ ਵਿਅਕਤੀ ਦਾਖਲ ਹੋ ਕੇ ਗੈਸ ਸਿਲੰਡਰ, 25000 ਰੁਪਏ ਦੀ ਨਕਦੀ, ਇਕ ਸੋਨੇ ਦੀ ਚੈਨ ਵਜ਼ਨੀ ਇਕ ਤੋਲਾ, ਇਕ ਮੁੰਦਰੀ ਵਜ਼ਨੀ ਤਿੰਨ ਗ੍ਰਾਮ ਅਤੇ ਲੈਪਟਾਪ ਮਾਰਕਾ ਐਪਲ ਚੋਰੀ ਕਰਕੇ ਲੈ ਗਏ ਸਨ। ਜਿਸ ਤੋਂ ਬਾਅਦ ਉਸ ਨੂੰ ਪਤਾ ਲੱਗਾ ਹੈ ਕਿ ਇਹ ਚੋਰੀ ਰਣਜੀਤ ਸਿੰਘ ਪੁੱਤਰ ਧਰਮਿੰਦਰ ਸਿੰਘ, ਕੁਲਵਿੰਦਰ ਸਿੰਘ ਕਿੰਦਾ ਪੁੱਤਰ ਭਜਨ ਸਿੰਘ, ਰਸ਼ਪਾਲ ਸਿੰਘ ਉਰਫ ਚਿੱਟਾ ਪੁੱਤਰ ਰਵੇਲ ਸਿੰਘ ਅਤੇ ਕੁਲਵਿੰਦਰ ਸਿੰਘ ਪੁੱਤਰ ਜਗੀਰ ਸਿੰਘ ਸਾਰੇ ਵਾਸੀਆਨ ਭੈਣੀ ਗੁਰਮੁਖ ਸਿੰਘ ਵੱਲੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ- ਤੇਜ਼ ਰਫ਼ਤਾਰ ਕਾਰ ਨੇ 9 ਮਹੀਨੇ ਦੀ ਗਰਭਵਤੀ ਨੂੰ ਦਿੱਤੀ ਦਰਦਨਾਕ ਮੌਤ, ਦੋ ਧੀਆਂ ਦੇ ਸਿਰੋਂ ਉੱਠਿਆ ਮਾਂ ਦਾ ਸਾਇਆ
ਇਸ ਮਾਮਲੇ ਵਿਚ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਉਕਤ ਚਾਰ ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: 17 ਸਾਲਾਂ ਤੱਕ ਜ਼ਿੰਦਗੀ ਬਣੀ ਨਰਕ, ਵਿਅਕਤੀ ਨਾਲ ਹੋਈ ਹੱਡਬੀਤੀ ਜਾਣ ਕੇ ਖੜ੍ਹੇ ਹੋ ਜਾਣਗੇ ਰੌਂਗਟੇ
NEXT STORY