ਤਰਨਤਾਰਨ (ਰਮਨ)-ਜ਼ਿਲ੍ਹੇ ਦੇ ਪਿੰਡ ਮੱਲਾ ਵਿਖੇ ਮੌਜੂਦ ਗੁਰਦੁਆਰਾ ਸਾਹਿਬ ਦੀ ਕੰਧ ਟੱਪ ਕੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲਕ ਦੇ ਤਾਲੇ ਤੋੜ ਉਸ ਵਿਚੋਂ ਕਰੀਬ 65 ਹਜ਼ਾਰ ਰੁਪਏ ਦੀ ਨਕਦੀ ਅਤੇ ਜਾਂਦੇ ਸਮੇਂ ਇਕ ਟੇਬਲ ਫੈਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਵੈਰੋਵਾਲ ਪੁਲਸ ਨੇ ਚਾਰ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵਿਦੇਸ਼ ਗਏ ਮਾਪਿਆਂ ਦੇ ਇਕਲੌਤੇ ਪੁੱਤ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
ਗੁਰਸੇਵਕ ਸਿੰਘ ਪੁੱਤਰ ਕਿਕਰ ਸਿੰਘ ਵਾਸੀ ਪਿੰਡ ਮਸਤਗੜ੍ਹ ਹਾਲ ਵਾਸੀ ਪਿੰਡ ਮੱਲਾ ਜ਼ਿਲਾ ਤਰਨਤਾਰਨ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ ਗੁਰਦੁਆਰਾ ਸਾਹਿਬ ਬਾਬਾ ਭਾਗ ਦਾਸ ਜੀ ਵਿਖੇ ਬਤੌਰ ਗ੍ਰੰਥੀ ਦੀ ਡਿਊਟੀ ਕਰ ਰਿਹਾ ਹੈ। ਗੁਰਦੁਆਰਾ ਸਾਹਿਬ ਵਿਚ ਬਣੇ ਵੱਖ-ਵੱਖ ਕਮਰੇ ਵਿਚ ਸਮੇਤ ਆਪਣੇ ਪਰਿਵਾਰ ਦੇ ਰਹਿੰਦਾ ਹੈ। ਬੀਤੀ 15 ਅਗਸਤ ਨੂੰ ਰੋਜ਼ਾਨਾ ਦੀ ਤਰ੍ਹਾਂ ਵਕਤ ਕਰੀਬ 8 ਵਜੇ ਰਾਤ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਅਤੇ ਬਾਕੀ ਦਰਵਾਜ਼ਿਆਂ ਨੂੰ ਜ਼ਿੰਦਰੇ ਲਗਾ ਕੇ ਆਪਣੇ ਕਮਰੇ ਵਿਚ ਚਲਾ ਗਿਆ ਅਤੇ ਸਵੇਰੇ 16 ਅਗਸਤ ਨੂੰ ਕਰੀਬ ਤਿੰਨ ਵਜੇ ਉੱਠ ਕੇ ਗੁਰਦੁਆਰਾ ਸਾਹਿਬ ਆ ਕੇ ਵੇਖਿਆ ਤਾਂ ਗੁਰਦੁਆਰਾ ਸਾਹਿਬ ਦੇ ਦਰਬਾਰ ਦੇ ਗੇਟ ਦਾ ਜ਼ਿੰਦਰਾ ਟੁੱਟਾ ਹੋਇਆ ਸੀ ਅਤੇ ਦਰਵਾਜ਼ਾ ਖੁੱਲ੍ਹਾ ਸੀ। ਜਦੋਂ ਉਸ ਨੇ ਅੰਦਰ ਜਾ ਕੇ ਵੇਖਿਆ ਤਾਂ ਗੋਲਕ ਦੇ ਚਾਰ ਜ਼ਿੰਦਰੇ ਅਤੇ ਡੋਰ ਲਾਕ ਭੰਨੇ ਹੋਏ ਸਨ ਅਤੇ ਗੁਰਦੁਆਰਾ ਸਾਹਿਬ ਵਿਚ ਮੌਜੂਦ ਇਕ ਟੇਬਲ ਫੈਨ ਅਤੇ ਇਕ ਅਟੈਚੀ ਵੀ ਗਾਇਬ ਸੀ।
ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ ਮੱਥਾ ਟੇਕਣ ਜਾ ਰਹੇ ਨੌਜਾਵਾਨ ਦੀ ਹਾਦਸੇ 'ਚ ਮੌਤ, ਕੁਝ ਦਿਨ ਬਾਅਦ ਜਾਣਾ ਸੀ ਨਿਊਜ਼ੀਲੈਂਡ
ਇਸ ਸਬੰਧੀ ਉਸ ਨੇ ਤੁਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਪੰਰਕ ਕੀਤਾ ਅਤੇ ਸੀ.ਸੀ.ਟੀ.ਵੀ ਕੈਮਰੇ ਨੂੰ ਚੈੱਕ ਕਰਨ ’ਤੇ 4 ਨਾ ਮਾਲੂਮ ਨੌਜਵਾਨ ਜਿਨ੍ਹਾਂ ਨੇ ਆਪਣੇ ਮੂੰਹ ਕੱਪੜਿਆਂ ਨਾਲ ਢੱਕੇ ਹੋਏ ਸਨ, ਵੱਲੋਂ ਗੁਰਦੁਆਰਾ ਦੀ ਚਾਰ ਦੁਆਰੀ ਦੀ ਕੰਧ ਟੱਪ ਕੇ ਅੰਦਰ ਦਾਖਲ ਹੋਏ ਅਤੇ ਗੋਲਕ ਵਿਚੋਂ ਕਰੀਬ 65 ਹਜ਼ਾਰ ਰੁਪਏ ਦੀ ਨਕਦੀ, ਇਕ ਅਟੈਚੀ ਅਤੇ ਟੇਬਲ ਫੈਨ ਲੈ ਕੇ ਫਰਾਰ ਹੋ ਗਏ। ਸਾਰੀ ਘਟਨਾ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਵਾਲ ਦੇ ਏ.ਐੱਸ.ਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਚੋਰੀ ਦੀ ਵਾਰਦਾਤ ਸਬੰਧੀ ਚਾਰ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ CM ਮਾਨ ਦਾ ਪੰਜਾਬ ਵਾਸੀਆਂ ਲਈ ਖ਼ਾਸ ਤੋਹਫ਼ਾ, ਪੜ੍ਹੋ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ ਅਣਪਛਾਤਾ ਨੌਜਵਾਨ, ਹਸਪਤਾਲ 'ਚ ਹੋਈ ਮੌਤ
NEXT STORY