ਦੌਰਾਗਲਾ/ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਦੌਰਾਗਲਾ ਤੇ ਕਈ ਪਿੰਡਾਂ ਅੰਦਰ ਚੋਰਾਂ ਵੱਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਸਮੇਤ ਇੱਕ ਦਰਗਾਹ ਦੀਆਂ ਗੌਲਕਾ ਨੂੰ ਨਿਸ਼ਾਨਾ ਬਣਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਸਮੂਹ ਪਿੰਡ ਵਾਸੀ ਗੁਰਜਿੰਦਰ ਸਿੰਘ ,ਮਲਕੀਤ ਸਿੰਘ ,ਸਤਨਾਮ ਸਿੰਘ, ਜੋਬਨ ਸਿੰਘ, ਬਿਕਰਮਜੀਤ ਸਿੰਘ, ਕੁਲਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਚੋਰਾਂ ਵੱਲੋਂ ਪਿੰਡ ਜਡੰਏ ਅਤੇ ਖੁਸ਼ੀਪੁਰ ਦੇ ਗੁਰਦੁਆਰਾ ਸਾਹਿਬ ਦੀਆਂ ਗੋਲਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ- ਪਿਓ ਦੀ ਮੌਤ ਮਗਰੋਂ ਵਿਦੇਸ਼ ਗਏ ਪੁੱਤ ਦੀ ਵੀ ਹੋਈ ਮੌਤ, ਬਜ਼ੁਰਗ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ
ਉਹਨਾਂ ਦੱਸਿਆ ਕਿ ਪਿੰਡ ਜਡੰਏ ਗੋਲਕ 'ਚੋਂ 15 ਹਜ਼ਾਰ ਰੁਪਏ ਦੇ ਕਰੀਬ ਨਕਦੀ ਚੋਰੀ ਕਰ ਲਈ ਹੈ। ਇਸੇ ਤਰ੍ਹਾਂ ਹੀ ਨੇੜਲੇ ਪਿੰਡ ਮੱਦੇਪੁਰ ਵਿਖੇ ਪੀਰ ਬਾਬੇ ਦੀ ਦਰਗਾਹ ਦੀ ਗੋਲਕ ਨੂੰ ਨਿਸ਼ਾਨਾ ਬਣਾ ਗਿਆ ਉਥੋਂ ਵੀ ਹਜ਼ਾਰਾ ਰੁਪਏ ਦੀ ਰਾਸ਼ੀ ਚੋਰੀ ਕਰ ਲਈ ਹੈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਨਿੱਤ ਦਿਨ ਚੋਰੀ ਦੀਆਂ ਵੱਧ ਰਹੀਆਂ ਘਟਨਾਵਾਂ ਕਾਰਨ ਇਲਾਕੇ ਅੰਦਰ ਚੋਰਾਂ ਦੀ ਦਹਿਸ਼ਤ ਵਾਲਾ ਮਾਹੌਲ ਪਾਇਆ ਜਾ ਰਿਹਾ। ਦੂਜੇ ਪਾਸੇ ਦੌਰਾਗਲਾ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਗੁਰਦੁਆਰਾ ਸਾਹਿਬ ਵਿੱਚ ਲੱਗੇ ਅਤੇ ਇਲਾਕੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੇਖੌਫ ਲੁਟੇਰੇ: ਪਿਸਤੌਲ ਦੀ ਨੋਕ ’ਤੇ ਮੋਟਰਸਾਈਕਲ, ਮੋਬਾਈਲ ਤੇ ਨਕਦੀ ਖੋਹ ਕੇ ਫਰਾਰ
NEXT STORY