ਗੁਰਦਾਸਪੁਰ (ਬੇਰੀ,ਵਿਨੋਦ, ਹਰਮਨ,ਮਨਮੋਹਨ)- ਜ਼ਿਲ੍ਹਾ ਗੁਰਦਾਸਪੁਰ ਸ਼ਹਿਰ ਆਸ-ਪਾਸ ਦੇ ਇਲਾਕੇ ’ਚ ਦੇਰ ਰਾਤ ਚੱਲੀਆਂ ਤੇਜ਼ ਹਵਾਵਾਂ, ਬਾਰਿਸ਼ ਅਤੇ ਗੜੇਮਾਰੀ ਕਾਰਨ ਨਾਲ ਜਿਥੇ ਗਰਮੀ ਤੋਂ ਕੁਝ ਰਾਹਤ ਮਿਲੀ, ਉੱਥੇ ਕਣਕ ਦੀ ਫ਼ਸਲ ਦਾ ਵੀ ਨੁਕਸਾਨ ਹੋਇਆ ਹੈ। ਜਿਸ ਕਰਕੇ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਹਨ। ਤੇਜ਼ ਹਵਾਵਾਂ ਤੇ ਝੱਖੜ ਨੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਨਾਲ ਲਗਦੇ 2 ਦਰਜਨ ਦੇ ਕਰੀਬ ਪਿੰਡਾਂ ਦੇ ਕਿਸਾਨਾਂ ਦੀਆਂ ਆਸਾਂ ’ਤੇ ਫਿਰ ਪਾਣੀ ਫੇਰ ਕੇ ਰੱਖ ਦਿੱਤਾ ਹੈ। ਇਸ ਸਬੰਧੀ ਪੀੜਤ ਕਿਸਾਨ ਨਿਰਮਲ ਸਿੰਘ, ਚੰਦਾ ਸਿੰਘ, ਪਰਮਿੰਦਰ ਸਿੰਘ, ਪਿਆਰਾ ਸਿੰਘ, ਗੁਰਜੀਤ ਸਿੰਘ, ਗੁਰਿੰਦਰਜੀਤ ਸਿੰਘ ਤੇ ਰਤਨ ਸਿੰਘ ਆਦਿ ਕਿਸਾਨਾਂ ਨੇ ਭਰੇ ਮਨ ਨਾਲ ਦੱਸਿਆ ਕਿ ਸਾਡੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ, ਜੋ ਪੂਰੀ ਜੋਬਨ ’ਤੇ ਸੀ ਅਤੇ ਜਿਸ ਫ਼ਸਲ ਨੂੰ ਲੈ ਕੇ ਅਸੀਂ ਕਈ ਆਸਾਂ ਲਗਾਈਆਂ ਹੋਈਆਂ ਸਨ ਪਰ ਬੀਤੀ ਰਾਤ ਹੋਈ ਬਾਰਿਸ਼ ਤੇ ਤੇਜ਼ ਹਵਾਵਾਂ ਨੇ ਸਾਡੀ ਕਣਕ ਦੀ ਫ਼ਸਲ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ। ਜਿਸ ਨਾਲ ਸਾਡੀਆਂ ਆਸਾਂ ’ਤੇ ਵੀ ਪੂਰੀ ਤਰ੍ਹਾਂ ਪਾਣੀ ਫਿਰ ਗਿਆ ਹੈ।
ਇਹ ਵੀ ਪੜ੍ਹੋ- ਵਿਆਹ ਦੇ ਸੁਫ਼ਨੇ ਦਿਖਾ ਪ੍ਰੇਮੀ ਨੇ ਦੂਜੀ ਕੁੜੀ ਨਾਲ ਲਈਆਂ ਲਾਵਾਂ, ਪ੍ਰੇਮਿਕਾ ਨੇ ਦੁਖ਼ੀ ਹੋ ਚੁੱਕਿਆ ਖ਼ੌਫ਼ਨਾਕ ਕਦਮ
ਉਨ੍ਹਾਂ ਕਿਹਾ ਅਸੀਂ ਆੜਤੀਆਂ ਤੇ ਬੈਂਕਾਂ ਤੋਂ ਕਰਜ਼ਾ ਚੁੱਕ ਇਸ ਫ਼ਸਲ ਨੂੰ ਪਾਲਣ ’ਤੇ ਲਾਇਆ ਸੀ ਜੋ ਹੁਣ ਮੋੜਨਾ ਵੀ ਔਖਾ ਹੋ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਇਨ੍ਹਾਂ ਖ਼ਰਾਬ ਹੋਈਆਂ ਫ਼ਸਲਾਂ ਦੀ ਸਪੈਸ਼ਲ ਗਰਦਾਵਰੀ ਕਰਵਾ ਕੇ ਸਾਨੂੰ ਬਣਦਾ ਮੁਆਵਜ਼ਾ ਦਿਵਾਇਆ ਜਾਵੇ ਤਾਂ ਜੋ ਪੀੜਤ ਕਿਸਾਨਾਂ ਨੂੰ ਥੋੜੀ ਰਾਹਤ ਮਿਲ ਸਕੇ। ਖੇਤੀ ਮਾਹਿਰਾਂ ਅਨੁਸਾਰ ਮੌਸਮ ਵਿਭਾਗ ਨੇ ਹਲਕੀ ਬਾਰਿਸ਼ ਦਾ ਐਲਾਨ ਕੀਤਾ ਸੀ, ਪਰ ਮੌਸਮ ਵਿਭਾਗ ਨੇ ਤੇਜ਼ ਤੂਫ਼ਾਨ ਦੀ ਗੱਲ ਨਹੀਂ ਕੀਤੀ। ਤੇਜ਼ ਹਨੇਰੀ ਕਾਰਨ ਕਣਕ ਅਤੇ ਤਿਲਹਣ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇੱਕ-ਦੋ ਦਿਨਾਂ ਵਿੱਚ ਮੁੜ ਤੂਫ਼ਾਨ ਜਾਂ ਮੀਂਹ ਪੈਂਦਾ ਹੈ ਤਾਂ ਮੁਸ਼ਕਲ ਹੋ ਸਕਦੀ ਹੈ।
ਇਹ ਵੀ ਪੜ੍ਹੋ- ਖੰਘ, ਜ਼ੁਕਾਮ ਤੋਂ ਪ੍ਰੇਸ਼ਾਨ ਮਰੀਜ਼ ਹੋ ਜਾਣ ਸਾਵਧਾਨ, ਕੋਰੋਨਾ ਤੋਂ ਬਾਅਦ ਹੁਣ ਇਹ ਵਾਇਰਸ ਮਚਾ ਸਕਦੈ ਤਬਾਹੀ
ਇਸ ਦੇ ਨਾਲ ਸਰਹੱਦੀ ਬਲਾਕ ਕਲਾਨੌਰ ਖੇਤਰ ਵਿਚ ਬੀਤੀ ਰਾਤ ਤੇਜ਼ ਹਨੇਰੀ ਅਤੇ ਮੀਂਹ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਸਬੰਧੀ ਪਿੰਡ ਰੋਜਾ ਦੇ ਕਿਸਾਨ ਹਰਜਿੰਦਰ ਸਿੰਘ, ਕਵਲਜੀਤ ਸਿੰਘ, ਹਰਮੀਤ ਸਿੰਘ, ਹਰਕੀਰਤ ਸਿੰਘ, ਸਰਦੂਲ ਸਿੰਘ, ਜਗਦੀਪ ਸਿੰਘ, ਸੁਖਦੇਵ ਸਿੰਘ, ਮਲੂਕ ਸਿੰਘ ਅਤੇ ਗੁਰਦੀਪ ਸਿੰਘ ਕਮਾਲਪੁਰ ਨੇ ਦੱਸਿਆ ਕਿ ਬੀਤੀ ਰਾਤ ਅਚਾਨਕ ਤੇਜ਼ ਹਨੇਰੀ ਆੲ ਅਤੇ ਮੀਂਹ ਕਾਰਨ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਨਾਲ ਜ਼ਮੀਨ ’ਤੇ ਵਿਛ ਗਈ ਹੈ, ਜਿਸ ਕਾਰਨ ਸਾਡੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਤੇਜ਼ ਹਨੇਰੀ ਅਤੇ ਬਰਸਾਤ ਕਾਰਨ ਨੁਕਸਾਨੀ ਗਈ ਫ਼ਸਲ ਨੂੰ ਠੀਕ ਕਰਵਾਇਆ ਜਾਵੇ ਅਤੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ- ਅੱਤਵਾਦੀਆਂ ਵਲੋਂ ਲਾਹੌਰ ਵਿਖੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸਮਾਗਮ ਨੂੰ ਉਡਾਉਣ ਦੀ ਧਮਕੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ ਮੁਖੀ ਬਾਬਾ ਗੱਜਣ ਸਿੰਘ ਦਾ ਦਿਹਾਂਤ
NEXT STORY