ਤਰਨਤਾਰਨ (ਰਮਨ ਚਾਵਲਾ)- ਬੀ.ਐੱਸ.ਐੱਫ ਵੱਲੋਂ ਦੋ ਸਕੇ ਭਰਾਵਾਂ ਸਣੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ ਇਕ ਸਪੈਸ਼ਲ ਮੋਡੀਫਾਈਡ ਵਿਦੇਸ਼ੀ ਪਿਸਤੌਲ, ਮੋਟਰਸਾਈਕਲ ਅਤੇ 2 ਫੋਨ ਬਰਾਮਦ ਕਰਨ ਵਿਚ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਬੀ.ਐੱਸ.ਐੱਫ ਦੇ ਇੰਸਪੈਕਟਰ ਵੱਲੋਂ ਦਿੱਤੇ ਗਏ ਬਿਆਨਾਂ ਤਹਿਤ ਤਿੰਨਾਂ ਮੁਲਜ਼ਮਾਂ ਦੇ ਖਿਲਾਫ ਪਰਚਾ ਦਰਜ ਕਰ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਲਕਸ਼ਮੀ ਦੇ ਰੂਪ 'ਚ ਜਨਮੀ ਧੀ ਨੇ ਬਣਾ'ਤਾ ਕਰੋੜ ਪਤੀ, 200 ਰੁਪਏ ਨੇ ਕਰ'ਤਾ ਮਾਲੋ-ਮਾਲ
ਜਾਣਕਾਰੀ ਦੇ ਅਨੁਸਾਰ ਜ਼ਿਲੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਹਵੇਲੀਆਂ ਬੀ.ਓ.ਪੀ ਵਿਖੇ ਬੀ.ਐੱਸ.ਐੱਫ ਦੀ 115 ਬਟਾਲੀਅਨ ਵੱਲੋਂ ਮੋਟਰਸਾਈਕਲ ਸਵਾਰ ਤਿੰਨ ਸ਼ੱਕੀ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜਿਨ੍ਹਾਂ ਦੇ ਕਬਜ਼ੇ ਵਿਚੋਂ ਇਕ ਪੀਲੇ ਰੰਗ ਦਾ ਪੈਕਟ ਵੀ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ ਇਕ ਬਰੇਟਾ ਸਪੈਸ਼ਲ ਮੋਡੀਫਾਈਡ ਪਿਸਤੌਲ ਸਮੇਤ ਮੈਗਜ਼ੀਨ ਬਰਾਮਦ ਹੋਇਆ। ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਪਾਸੋਂ ਆਈਫੋਨ 13 ਪ੍ਰੋ ਸਣੇ ਦੋ ਮੋਬਾਈਲ ਵੀ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ-ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ, ਪੰਜਾਬੀ ਗੀਤ 'ਚ ਕਰ ਚੁੱਕੀ ਹੈ ਮਾਡਲਿੰਗ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ ਕਰਮ ਸਿੰਘ ਨੇ ਦੱਸਿਆ ਕਿ ਬੀ.ਐੱਸ.ਐੱਫ ਦੇ ਇੰਸਪੈਕਟਰ ਵੱਲੋਂ ਦਿੱਤੇ ਬਿਆਨਾਂ ਹੇਠ ਮੋਟਰਸਾਈਕਲ ਸਵਾਰ ਵਿਸ਼ਾਲਜੀਤ ਸਿੰਘ ਉਰਫ ਅੰਕੁਰ ਵਾਸੀ ਛੇਹਰਟਾ, ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਹਰਪਾਲ ਸਿੰਘ ਅਤੇ ਜੁਗਲਪ੍ਰੀਤ ਸਿੰਘ ਉਰਫ ਜੁਗਲ ਪੁੱਤਰ ਹਰਪਾਲ ਸਿੰਘ ਵਾਸੀਆਨ ਬਾਸਰਕੇ ਗਿੱਲਾਂ ਨੂੰ ਗ੍ਰਿਫਤਾਰ ਕਰਦੇ ਹੋਏ ਮਾਨਯੋਗ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਤੇਜ ਰਫਤਾਰ ਬੱਸ ਚਾਲਕ ਵੱਲੋਂ ਟੱਕਰ ਮਾਰਨ ’ਤੇ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
NEXT STORY