ਤਰਨਤਾਰਨ (ਰਮਨ)- ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ 3 ਮੁਲਜ਼ਮਾਂ ਨੂੰ 100 ਗ੍ਰਾਮ ਹੈਰੋਇਨ ਅਤੇ 1 ਲੱਖ 80 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਨ ਉਪਰੰਤ ਅਗਲੇਰੀ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ, ਜਿਸ ਵਿਚ ਕਈ ਹੋਰ ਖੁਲਾਸੇ ਹੋ ਸਕਦੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਮਕਾਨ ਮਾਲਕ ਨੇ ਕਿਰਾਏਦਾਰ ਦਾ ਕਰ 'ਤਾ ਕਤਲ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ (ਡੀ) ਰਜਿੰਦਰ ਮਨਹਾਸ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਕੁਲਵਿੰਦਰ ਸਿੰਘ ਉਰਫ ਗੁੱਗੂ ਪੁੱਤਰ ਨਿਰਵੈਲ ਸਿੰਘ ਵਾਸੀ ਚਾਹਲ, ਸ਼ਮਸ਼ੀਰ ਸਿੰਘ ਉਰਫ ਸ਼ੀਰਾ ਪੁੱਤਰ ਗੁਰਬਖਸ਼ ਸਿੰਘ ਵਾਸੀ ਮੀਰਾਂਕੋਟ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸੁਰਦੂਲ ਸਿੰਘ ਵਾਸੀ ਮੁਹੱਲਾ ਨਵੀਂ ਆਬਾਦੀ ਅਟਾਰੀ ਜ਼ਿਲ੍ਹਾ ਅੰਮ੍ਰਿਤਸਰ ਨੂੰ 100 ਗ੍ਰਾਮ ਹੈਰੋਇਨ ਅਤੇ 1 ਲੱਖ 80 ਹਜ਼ਾਰ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਦੀ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ, ਜਿਸ ਵਿਚ ਕਈ ਖੁਲਾਸੇ ਹੋ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, ਦਾਦੇ-ਪੋਤੇ ਦੀ ਤੜਫ-ਤੜਫ਼ ਕੇ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਕਾਲਜ ਦੀ ਕੰਪਿਊਟਰ ਲੈਬ ’ਚੋਂ ਕੰਪਿਊਟਰ ਤੇ LED ਚੋਰੀ
NEXT STORY