ਬਟਾਲਾ (ਸਾਹਿਲ) : ਸਥਾਨਕ ਅੰਮ੍ਰਿਤਸਰ ਬਾਈਪਾਸ ਚੌਕ ਨੇੜੇ ਬੁਲਟ ਮੋਟਰਸਾਈਕਲ ਅਤੇ ਛੋਟੇ ਹਾਥੀ ਦੀ ਟੱਕਰ ’ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਬਲਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਧਰਦਿਓ ਆਪਣੀ ਭਰਜਾਈ ਸਤਿੰਦਰ ਕੌਰ ਪਤਨੀ ਕੰਵਲਜੀਤ ਸਿੰਘ ਅਤੇ ਛੋਟੀ ਬੱਚੀ ਗੁਰਲੀਨ ਕੌਰ ਨੂੰ ਬੁਲਟ ਮੋਟਰਸਾਈਕਲ ’ਤੇ ਨਾਲ ਲੈ ਕੇ ਆਪਣੇ ਭਰਾ ਦੇ ਸਹੁਰੇ ਪਿੰਡ ਢੱਡਿਆਲਾ ਨੱਤ ਵੱਲ ਜਾ ਰਿਹਾ ਸੀ। ਜਦੋਂ ਉਹ ਅੰਮ੍ਰਿਤਸਰ ਰੋਡ ਸਥਿਤ ਵੀ. ਐੱਮ. ਐੱਸ. ਕਾਲਜ ਵਾਲੇ ਬਾਈਪਾਸ ਚੌਕ ਕੋਲ ਪਹੁੰਚਿਆ ਤਾਂ ਇਕ ਛੋਟਾ ਹਾਥੀ ਟੈਂਪੂ ਨੇ ਬੁਲਟ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਤਿੰਨੋਂ ਜਣੇ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ
ਓਧਰ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏ. ਐੱਸ. ਆਈ. ਗੁਰਜੀਤ ਸਿੰਘ ਅਤੇ ਕਾਂਸਟੇਬਲ ਨਵਜੀਤ ਕੁਮਾਰ ਨੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ- ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਨੈਸ਼ਨਲ ਵਾਲੀਬਾਲ ’ਚ ਗੋਲਡ ਮੈਡਲ ਜਿੱਤ ਕੇ ਨਿਖਿਲ ਭਗਤ ਨੇ ਚਮਕਾਇਆ ਗੁਰਦਾਸਪੁਰ ਦਾ ਨਾਂ
NEXT STORY