ਝਬਾਲ (ਨਰਿੰਦਰ)- ਚੜਦੇ ਦਿਨ ਹੀ ਅੱਡਾ ਝਬਾਲ ਵਿਖੇ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਟਿਊਸ਼ਨ ਮਾਸਟਰ ਕੋਲੋਂ ਨਗਦੀ, ਮੋਬਾਇਲ ਤੇ ਮੋਟਰਸਾਈਕਲ ਖੋਹਕੇ ਫਰਾਰ ਹੋ ਗਏ। ਜਿਸ ਨਾਲ ਦੁਕਾਨਦਾਰਾਂ 'ਚ ਦਹਿਸ਼ਤ ਫੈਲ ਗਈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਅੰਮ੍ਰਿਤਸਰ ਹਵਾਈ ਅੱਡੇ 'ਤੇ ਯਾਤਰੀ ਕੋਲੋਂ 12 ਜ਼ਿੰਦਾ ਕਾਰਤੂਸ ਬਰਾਮਦ'
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਕ੍ਰਿਸ਼ਨ ਸਕੂਲ ਝਬਾਲ ਦੇ ਟੀਚਰ ਕਮਲ ਕਾਂਤ ਪੁੱਤਰ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਬੱਚਿਆਂ ਨੂੰ ਟਿਊਸ਼ਨ ਪੜ੍ਹਾਕੇ ਅੱਡਾ ਝਬਾਲ ਅਟਾਰੀ ਰੋਡ 'ਤੇ ਇਕ ਦੁਕਾਨ 'ਤੇ ਜਦੋਂ ਕਿਸੇ ਕੰਮ ਲਈ ਰੁਕਿਆ ਤਾਂ ਪਿੱਛੋਂ ਆਏ ਇਕ ਮੋਟਰਸਾਈਕਲ 'ਤੇ ਆਏ ਤੇਜ਼ਧਾਰ ਹਥਿਆਰਾਂ ਨਾਲ ਲੈਸ ਤਿੰਨ ਅਣਪਛਾਤੇ ਨੌਜਵਾਨਾਂ ਨੇ ਆਉਂਦੇ ਸਾਰ ਮੇਰੀ ਲੱਤ 'ਤੇ ਦਾਤਰ ਮਾਰਿਆ। ਮਾਰ ਦੇਣ ਦਾ ਡਰਾਵਾ ਦੇ ਕੇ ਮੇਰਾ ਮੋਟਰਸਾਈਕਲ, ਮੋਬਾਇਲ ਅਤੇ ਪਰਸ ਜਿਸ 'ਚ ਪੰਜ ਹਜ਼ਾਰ ਨਗਦੀ ਖੋਹ ਕੇ ਫ਼ਰਾਰ ਹੋ ਗਏ। ਜਿਸ ਸਬੰਧੀ ਉਨ੍ਹਾਂ ਥਾਣੇ ਝਬਾਲ ਦਰਖ਼ਾਸਤ ਦੇ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਦੋ ਧੀਆਂ ਦੇ ਪਿਓ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡਾ ਹਾਦਸਾ, ਬਿਆਸ ਨੇੜੇ ਸਵਾਰੀਆਂ ਨਾਲ ਭਰੀ ਬੱਸ ਦੇ ਉੱਡੇ ਪਰਖੱਚੇ
NEXT STORY