ਗੁਰਦਾਸਪੁਰ (ਗੁਰਪ੍ਰੀਤ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਫ਼ਤਿਹਗੜ੍ਹ ਚੂੜੀਆ ਦੇ ਬਲਾਕ ਇੰਚਾਰਜ ਅਤੇ ਦੁਕਾਨਦਾਰ ਨੌਜਵਾਨ ਆਸ਼ੂ ਵਰਮਾ 'ਤੇ ਬੀਤੇ ਦਿਨੀਂ ਤਿੰਨ ਅਣਪਛਾਤੇ ਨੌਜਵਾਨਾਂ ਵਲੋਂ ਹਮਲਾ ਕਰ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਗੰਭੀਰ ਰੂਪ 'ਚ ਜ਼ਖ਼ਮੀ ਕਰ ਫਰਾਰ ਹੋ ਗਏ। ਆਸ਼ੂ ਵਰਮਾ ਅਤੇ ਉਸਦੇ ਭਰਾ ਸਚਿਨ ਵਰਮਾ ਨੇ ਦੱਸਿਆ ਕਿ ਉਸ ਨੂੰ ਸ਼ੱਕ ਸੀ ਕੁਝ ਦਿਨਾਂ ਤੋਂ ਉਸਦਾ ਕੁਝ ਨੌਜਵਾਨ ਪਿੱਛਾ ਕਰ ਰਹੇ ਹਨ ਅਤੇ ਉਸ ਵਲੋਂ ਇਸ ਬਾਰੇ ਪੁਲਸ ਨੂੰ ਵੀ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ- ਤਿੰਨ ਸਾਲ ਪਹਿਲਾਂ ਪੂਰੇ ਹੋ ਚੁੱਕੇ ਮੁਲਾਜ਼ਮ ਨੂੰ ਭੇਜ ਦਿੱਤਾ ਗੈਰਹਾਜ਼ਰੀ ਦਾ ਨੋਟਿਸ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਉਨ੍ਹਾਂ ਦੱਸਿਆ ਕਿ ਉਸਦੀ ਕਿਸੇ ਨਾਲ ਰੰਜਿਸ਼ ਨਹੀਂ ਹੈ ਜਿਸ ਦੇ ਚਲਦੇ ਉਸਨੇ ਇਸ ਬਾਰੇ ਜ਼ਿਆਦਾ ਗੰਭੀਰ ਨਹੀਂ ਲਿਆ ਪਰ ਇਸ ਵਿਚਾਲੇ ਬੀਤੇ ਦਿਨੀਂ ਉਹ ਆਪਣੇ ਕੰਮ 'ਤੇ ਸੀ ਕਿ ਉਥੇ ਤਿੰਨ ਨੌਜਵਾਨ ਆਏ ਅਤੇ ਉਹਨਾਂ ਪਹਿਲਾਂ ਉਸ ਦੀਆਂ ਅੱਖਾਂ 'ਚ ਮਿਰਚਾਂ ਪਾ ਦਿੱਤੀਆਂ ਅਤੇ ਮੁੜ ਉਸ 'ਤੇ ਦਸਤੇ ਨਾਲ ਹਮਲਾ ਕਰ ਕੇ ਬੁਰੀ ਤਰ੍ਹਾਂ ਕੁੱਟਮਾਰ ਕਰ ਗੰਭੀਰ ਸੱਟਾ ਲਾ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ- ਖੁੱਲ੍ਹੇ ਬੋਰਵੈੱਲ ਕਾਰਨ ਵਾਪਰਨ ਵਾਲੇ ਹਾਦਸੇ ਲਈ DC ਘਣਸ਼ਿਆਮ ਸਖ਼ਤ, ਜ਼ਮੀਨ ਮਾਲਕਾਂ ਨੂੰ ਦਿੱਤੀ ਹਦਾਇਤ
ਉਥੇ ਹੀ ਇਸ ਮਾਮਲੇ 'ਚ ਉਨ੍ਹਾਂ ਵਲੋਂ ਪੁਲਸ ਨੂੰ ਵੀ ਮਾਮਲਾ ਦਰਜ ਕਰਵਾਇਆ ਗਿਆ ਹੈ ਅਤੇ ਪੁਲਸ ਜਾਂਚ ਚੱਲ ਰਹੀ ਹੈ। ਉਥੇ ਹੀ ਹਮਲਾ ਕਰਨ ਵਾਲੇ ਨੌਜਵਾਨਾਂ ਕੁੱਟਮਾਰ ਕਰਨ ਤੋਂ ਬਾਅਦ ਮੋਟਰਸਾਈਕਲ 'ਤੇ ਫਰਾਰ ਹੁੰਦੇ ਦੀਆਂ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈਆਂ ਹਨ ਅਤੇ ਉਹ ਇਨਸਾਫ਼ ਦੀ ਮੰਗ ਕਰ ਰਿਹਾ ਹੈ ।

ਇਹ ਵੀ ਪੜ੍ਹੋ- ਹਾਈ ਕੋਰਟ ਦਾ ਅਹਿਮ ਫੈਸਲਾ, ਮੁਸਲਮਾਨਾਂ ਨੂੰ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿਣ ਦਾ ਅਧਿਕਾਰ ਨਹੀਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੂ ਦੇ ਸੇਕੇ ਨੇ ਮਚਾਇਆ ਕਹਿਰ, ਆਉਣ ਵਾਲੇ ਦਿਨਾਂ 'ਚ ਲੋਕਾਂ ਨੂੰ ਹੋਰ 'ਭੁੰਨ੍ਹੇਗੀ' ਗਰਮੀ
NEXT STORY