ਤਰਨਤਾਰਨ (ਰਾਜੂ,ਬਲਵਿੰਦਰ ਕੌਰ) - ਅੰਮ੍ਰਿਤਸਰ-ਤਰਨਤਾਰਨ ਮਾਰਗ ’ਤੇ ਸਥਿਤ ਜੀਤਾ ਰਿਜ਼ੋਰਟ ਨਜ਼ਦੀਕ ਤੇਜ਼ ਰਫਤਾਰ ਥ੍ਰੀ ਵੀਲ੍ਹਰ ਵਲੋਂ ਟੱਕਰ ਮਾਰਨ ਕਰਕੇ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਪੁਲਸ ਨੇ ਅਣਪਛਾਤੇ ਥ੍ਰੀ ਵੀਲ੍ਹਰ ਚਾਲਕ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਅਕਾਸ਼ਦੀਪ ਸਿੰਘ ਪੁੱਤਰ ਨਿਰਮਲਜੀਤ ਸਿੰਘ ਵਾਸੀ ਦਬੁਰਜੀ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਚਾਚਾ ਬਲਜਿੰਦਰ ਸਿੰਘ (45 ਸਾਲ) ਪੁੱਤਰ ਅਜਮੇਰ ਸਿੰਘ ਨਾਲ ਨਿੱਜੀ ਕੰਮ ਵਾਸਤੇ ਤਰਨ ਤਾਰਨ ਸ਼ਹਿਰ ਨੂੰ ਜਾ ਰਹੇ ਸੀ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ
ਉਸ ਦਾ ਚਾਚਾ ਬਲਜਿੰਦਰ ਸਿੰਘ ਆਪਣੀ ਸਕੂਟਰੀ ਨੰਬਰ ਪੀ.ਬੀ.46.ਜੀ.6916 ’ਤੇ ਉਸ ਤੋਂ ਅੱਗੇ ਅੱਗੇ ਜਾ ਰਿਹਾ ਸੀ ਜਦੋਂ ਜੀਤਾ ਰਿਜ਼ੋਰਟ ਨਜ਼ਦੀਕ ਪਹੁੰਚਿਆ ਤਾਂ ਅਚਾਨਕ ਇਕ ਤੇਜ਼ ਰਫਤਾਰ ’ਚ ਆਏ ਥ੍ਰੀ ਵੀਲ੍ਹਰ ਚਾਲਕ ਨੇ ਉਸ ਦੇ ਚਾਚੇ ਨੂੰ ਸਾਈਡ ਮਾਰ ਦਿੱਤੀ। ਟੱਕਰ ਵੱਜਣ ਨਾਲ ਉਹ ਸੜਕ ’ਤੇ ਡਿੱਗ ਗਿਆ ਅਤੇ ਸੱਟ ਲੱਗਣ ਨਾਲ ਜ਼ਖ਼ਮੀ ਹੋ ਗਿਆ। ਇਲਾਜ ਲਈ ਉਸ ਨੂੰ ਸਿਵਲ ਹਸਪਤਾਲ ਤਰਨਤਾਰਨ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਜਦਕਿ ਥ੍ਰੀ ਵੀਲ੍ਹਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਪੜ੍ਹੋ ਇਹ ਵੀ ਖ਼ਬਰ - Basant Panchami 2021: ਬਸੰਤ ਪੰਚਮੀ ’ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ, ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਖ਼ਿਆਲ
ਇਸ ਸਬੰਧੀ ਏ.ਐੱਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਅਣਪਛਾਤੇ ਚਾਲਕ ’ਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ -ਪਤੀ-ਪਤਨੀ ਦੇ ਰਿਸ਼ਤੇ ‘ਚ ਕਦੇ ਨਾ ਆਉਣ ਦਿਓ ਕੜਵਾਹਟ, ਇਸੇ ਲਈ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
2022 ਦੀ ਸੱਤਾ ਦਾ ਸੈਮੀਫਾਈਨਲ ਹੋਣਗੇ 17 ਨੂੰ ਐਲਾਨੇ ਜਾਣ ਵਾਲੇ ਚੋਣ ਨਤੀਜੇ
NEXT STORY