ਗੁਰਦਾਸਪੁਰ(ਵਿਨੋਦ): ਤਿੱਬੜ ਪੁਲਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾਂ ਮਿਲੀ, ਜਦ ਪੁਲਸ ਨੇ ਇਕ ਘਰ ’ਚ ਛਾਪਾਮਾਰੀ ਕਰਕੇ ਉੱਥੋਂ 510 ਕਿੱਲੋ ਲਾਹਣ ਅਤੇ 3750 ਮਿ.ਲੀ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ। ਜਦਕਿ ਇਕ ਦੋਸ਼ੀ ਪੁਲਸ ਨੂੰ ਚਕਮਾ ਦੇ ਕੇ ਭੱਜਣ ’ਚ ਸਫਲ ਹੋ ਗਿਆ।
ਇਹ ਵੀ ਪੜ੍ਹੋ- 1 ਤੇ 2 ਫਰਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਪੁਲਸ ਪਾਰਟੀ ਅਤੇ ਐਕਸਾਈਜ ਵਿਭਾਗ ਸਰਕਲ ਗੁਰਦਾਸਪੁਰ ਦੇ ਇੰਸਪੈਕਟਰ ਦੀਪਕ ਕੁਮਾਰ ਨਾਲ ਮਿਲ ਕੇ ਇੱਕ ਮੁਖਬਰ ਦੀ ਸੂਚਨਾ ਦੇ ਆਧਾਰ ’ਤੇ ਪਿੰਡ ਬੱਬੇਹਾਲੀ ਦੇ ਰਹਿਣ ਵਾਲੇ ਦੋਸ਼ੀ ਸਾਜਨ ਮਸੀਹ ਦੀ ਹਵੇਲੀ ’ਤੇ ਛਾਪਾ ਮਾਰਿਆ। ਇੱਕ ਮੁਲਜ਼ਮ ਲਵਪ੍ਰੀਤ ਪੁੱਤਰ ਮੱਸੂ ਮਸੀਹ ਪੁਲਸ ਪਾਰਟੀ ਨੂੰ ਦੇਖ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਜਦਕਿ ਦੋਸ਼ੀ ਸਾਜਨ ਮਸੀਹ ਪੁੱਤਰ ਗੁਲਾਮ ਮਸੀਹ ਅਤੇ ਲਵ ਪੁੱਤਰ ਪ੍ਰੇਮ ਮਸੀਹ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਹਵੇਲੀ ਦੀ ਤਲਾਸ਼ੀ ਲਈ ਗਈ ਤਾਂ 510 ਕਿਲੋਗ੍ਰਾਮ ਲੁਕਾਈ ਹੋਈ ਲਾਹਣ ਅਤੇ 3750 ਮਿ.ਲੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਤਿੰਨਾਂ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਅਤੇ ਸਾਜਨ ਮਸੀਹ ਅਤੇ ਲਵ ਮਸੀਹ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਖੂਨੀ ਵਾਰਦਾਤ, ਕਿਰਾਏਦਾਰਾਂ ਨੇ ਬਜ਼ੁਰਗ ਔਰਤ ਦਾ ਕਰ'ਤਾ ਕਤਲ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
1 ਤੇ 2 ਫਰਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
NEXT STORY