ਅੰਮ੍ਰਿਤਸਰ– ਸ਼ਹਿਰ ਦੇ ਗੋਲਡਨ ਗੇਟ ਏਰੀਏ 'ਚ ਅੱਜ ਇੱਕ ਹਾਦਸਾ ਵਾਪਰਿਆ, ਜਿੱਥੇ ਆਲਟੋ ਕਾਰ ਚਾਲਕ ਨੂੰ ਮਗਰੋਂ ਆਉਂਦੇ ਟਿੱਪਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਕਾਰ ਨੂੰ ਕਾਫੀ ਨੁਕਸਾਨ ਪਹੁੰਚਿਆ ਅਤੇ ਮੌਕੇ 'ਤੇ ਚੀਕ-ਚਿਹਾੜਾ ਪੈ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !
ਮਿਲੀ ਜਾਣਕਾਰੀ ਅਨੁਸਾਰ ਪੀੜਤ ਵਿਅਕਤੀ ਬਰਨਾਲੇ ਦੇ ਮਾਨਸਾ ਤੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ ਪੜ੍ਹਦੇ ਬੱਚਿਆਂ ਨੂੰ ਲੈਣ ਆ ਰਿਹਾ ਸੀ। ਜਦ ਉਹ ਗੋਲਡਨ ਗੇਟ ਨੇੜੇ ਪਹੁੰਚਿਆ ਤਾਂ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਪਿੱਛੋਂ ਆ ਕੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਕਾਰ ਕਾਫ਼ੀ ਨੁਕਸਾਨੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ
ਪੀੜਤ ਨੇ ਪੁਲਸ ਕੋਲੋਂ ਇਨਸਾਫ ਦੀ ਮੰਗ ਕਰਦੇ ਹੋਏ ਮੁਆਵਜੇ ਦੀ ਮੰਗ ਰੱਖੀ ਹੈ। ਉਸ ਨੇ ਕਿਹਾ ਕਿ ਟਿੱਪਰ ਡਰਾਈਵਰ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ । ਇਸ ਮਾਮਲੇ ਸੰਬੰਧੀ ਪੁਲਸ ਮੁਲਾਜ਼ਮ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਟਿੱਪਰ ਚਲਾਉਣ ਵਾਲਾ ਨੌਜਵਾਨ ਲਗਭਗ 20 ਸਾਲ ਦਾ ਹੈ। ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ ਮਿਲੇ ਆਫਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ਾ ਸਮੱਗਲਰ ਵਲੋਂ ਡਰੱਗ ਮਨੀ ਨਾਲ ਬਣਾਈ ਗਈ ਜਾਇਦਾਦ ਕੀਤੀ ਫ੍ਰੀਜ਼
NEXT STORY