ਬਟਾਲਾ(ਸਾਹਿਲ, ਯੋਗੀ)- ਬੀਤੀ ਦੇਰ ਰਾਤ ਸਥਾਨਕ ਬੱਸ ਅੱਡੇ ਵਿਖੇ ਇਕ ਖੜ੍ਹੀ ਆਲਟੋ ਕਾਰ ’ਤੇ ਟਿੱਪਰ ਦੀ ਟੱਕਰ ਦੌਰਾਨ 5 ਕਾਰ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਇਸ ਸਬੰਧੀ ਚੌਕੀ ਇੰਚਾਰਜ ਨੌਸ਼ਹਿਰਾ ਮੱਝਾ ਸਿੰਘ ਬਲਜੀਤ ਸਿੰਘ ਨੇ ਦੱਸਿਆ ਕਿ ਰਜਿੰਦਰ ਕੁਮਾਰ ਪੁੱਤਰ ਜਸਪਾਲ ਵਾਸੀ ਅੰਮ੍ਰਿਤਸਰ ਆਪਣੇ ਰਿਸ਼ਤੇਦਾਰਾਂ ਨਾਲ ਆਲਟੋ ਕਾਰ ਨੰਬਰ ਪੀ. ਬੀ. 35-ਏ. ਏ.6461 ’ਤੇ ਸਵਾਰ ਹੋ ਕੇ ਅੰਮ੍ਰਿਤਸਰ ਤੋਂ ਦੀਨਾਨਗਰ ਜਾ ਰਹੇ ਸਨ ਕਿ ਜਦ ਉਹ ਕਸਬਾ ਨੌਸ਼ਹਿਰਾ ਮੱਝਾ ਸਿੰਘ ਦੇ ਬੱਸ ਅੱਡੇ ਵਿਖੇ ਰੁਕੇ ਤਾਂ ਪਿੱਛ ਤੇਜ਼ ਰਫ਼ਤਾਰ ਟਿੱਪਰ ਨੰਬਰ ਪੀ. ਬੀ.07-ਬੀ. ਜੀ. 2777 ਨੇ ਖੜ੍ਹੀ ਗੱਡੀ ’ਚ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਦਹਿਲਾ ਦੇਣ ਵਾਲੀ ਵਾਰਦਾਤ, ਆਟੋ ਚਾਲਕ ਦਾ ਬੇਰਹਿਮੀ ਨਾਲ ਕਤਲ
ਉਨ੍ਹਾਂ ਦੱਸਿਆ ਕਿ ਇਸ ਭਿਆਨਕ ਦੁਰਘਟਨਾ ਦੌਰਾਨ ਕਾਰ ਵਿਚ ਸਵਾਰ 2 ਔਰਤਾਂ ਸਮੇਤ 5 ਜਣਿਆਂ ਨੂੰ ਸੱਟਾਂ ਲੱਗੀਆਂ, ਜਿਨ੍ਹਾਂ ਵਿਚੋਂ 2 ਗੰਭੀਰ ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਜਦਕਿ ਟਿੱਪਰ ਚਾਲਕ ਮੌਕੇ ’ਤੇ ਫ਼ਰਾਰ ਹੋ ਗਿਆ। ਚੌਕੀ ਇੰਚਾਰਜ ਬਲਜੀਤ ਸਿੰਘ ਨੇ ਕਿਹਾ ਕਿ ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਟਿੱਪਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸ਼ਹਿਜ਼ਾਦ ਭੱਟੀ ਦਾ ਜਲਦ ਹੋਵੇਗਾ ਹਿਸਾਬ, ਰਵਨੀਤ ਬਿੱਟੂ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ’ਚ ਦਹਿਲਾ ਦੇਣ ਵਾਲੀ ਵਾਰਦਾਤ, ਆਟੋ ਚਾਲਕ ਦਾ ਬੇਰਹਿਮੀ ਨਾਲ ਕਤਲ
NEXT STORY