ਨੌਸ਼ਹਿਰਾ ਮੱਝਾ ਸਿੰਘ (ਗੋਰਾਇਆ) : ਨੌਸ਼ਹਿਰਾ ਮੱਝਾ ਸਿੰਘ ਦੇ ਸਾਬਕਾ ਸਰਪੰਚ ਸੁਖਜਿੰਦਰ ਸਿੰਘ ਰੰਧਾਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਅੰਦਰ ਦਿਨੋ ਦਿਨ ਵਧ ਰਹੇ ਨਸ਼ਿਆਂ ਦੇ ਪ੍ਰਕੋਪ ਅਤੇ ਮੌਤ ਦੇ ਮੂੰਹ ਜਾ ਰਹੀਆਂ ਨੌਜਵਾਨ ਜ਼ਿੰਦਗੀਆਂ ਨੂੰ ਬਚਾਉਣ ਲਈ ਸਾਰੀਆਂ ਸਮਾਜਿਕ, ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਪੁਲਸ ਅਤੇ ਜ਼ਿਲਾ ਪ੍ਰਸ਼ਾਸਨ, ਪੰਚਾਇਤਾਂ, ਯੂਥ ਕਲੱਬਾਂ ਨੂੰ ਰਲ-ਮਿਲ ਕੇ ਹੰਬਲਾ ਮਾਰਨ ਦੀ ਲੋੜ ਹੈ ਤਾਂ ਕਿ ਨਸ਼ਿਆਂ ਦੇ ਇਸ ਕੋਹੜ ਨੂੰ ਜੜ ਤੋਂ ਖ਼ਤਮ ਕੀਤਾ ਜਾ ਸਕੇ ਤੇ ਨੌਜਵਾਨੀ ਨੂੰ ਸਿੱਧੇ ਰਸਤੇ ਲਿਆਂਦਾ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ
ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦੀ ਲੋੜ ਨੂੰ ਨਸ਼ਿਆਂ ਦੇ ਖ਼ਿਲਾਫ਼ ਸਾਰਿਆਂ ਨੂੰ ਇਕਜੁੱਟ ਹੋਣ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰਨ ਅੱਜ ਪੰਜਾਬ ਦੀ ਜਵਾਨੀ ਬਰਬਾਦੀ ਵੱਲ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਨਸ਼ਿਆ ਖਿਲਾਫ ਸਖ਼ਤੀ ਵਰਤਣੀ ਚਾਹੀਦੀ ਹੈ ਅਤੇ ਨੌਜਵਾਨਾਂ ਨੂੰ ਚੰਗੀ ਵਿੱਦਿਆ ਗ੍ਰਹਿਣ ਕਰਨ ਦੇ ਨਾਲ-ਨਾਲ ਖੇਡਾਂ ’ਚ ਵੀ ਅੱਗੇ ਵਧਣ ਲਈ ਜਾਗਰੂਕ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ- ਨਸ਼ੇ ਨੇ ਮਾੜਾ ਕੀਤਾ ਜਵਾਨੀ ਦਾ ਹਾਲ, ਸੜਕਾਂ 'ਤੇ ਝੂੰਮਦਾ ਨਜ਼ਰ ਆਇਆ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਰਧਾਰਿਤ ਸਮੇਂ ਤੋਂ ਪਹਿਲਾਂ ਹੀ ਗਾਇਬ ਹੋ ਜਾਂਦੇ ਨੇ ਸਿਵਲ ਹਸਪਤਾਲ ਦੇ ਡਾਕਟਰ, ਮਰੀਜ਼ ਹੋ ਰਹੇ ਖੱਜਲ-ਖੁਆਰ
NEXT STORY