ਤਰਨਤਾਰਨ(ਰਮਨ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਇਕ ਵਾਰ ਫਿਰ ਸੁਰਖੀਆਂ ਵਿਚ ਆ ਚੁੱਕੀ ਹੈ, ਜਿਸ ਦੇ ਚੱਲਦਿਆਂ ਜੇਲ੍ਹ ਪ੍ਰਸ਼ਾਸਨ ਵੱਲੋਂ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਅੰਦਰੋਂ 5 ਮੋਬਾਈਲ ਫੋਨ, 125 ਪੁੜੀਆਂ, 267 ਬੰਡਲ ਬੀੜੀਆਂ, 32 ਪੁੜੀਆਂ, 8 ਲਾਈਟਰ ਅਤੇ ਸਿਮ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਹੋਈ ਹੈ। ਜਿਸ ਦੇ ਸਬੰਧ ਵਿਚ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਇਕ ਵਿਅਕਤੀ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਰਣਜੀਤ ਸਾਗਰ ਡੈਮ ਝੀਲ ’ਚ ਦੋ ਦਿਨਾਂ ’ਚ ਵਧਿਆ ਪਾਣੀ ਦਾ ਪੱਧਰ, ਡੈਮ ਪ੍ਰਬੰਧਕਾਂ ਨੇ ਦਿੱਤੇ ਚਿਤਾਵਨੀ ਦੇ ਸੰਦੇਸ਼
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਗੋਇੰਦਵਾਲ ਸਾਹਿਬ ਹਰਿੰਦਰ ਸਿੰਘ ਨੇ ਦੱਸਿਆ ਕਿ ਜੇਲ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 5 ਮੋਬਾਈਲ ਫੋਨ, 125 ਪੁੜੀਆਂ, 267 ਬੰਡਲ ਬੀੜੀਆਂ, 32 ਪੁੜੀਆਂ, 8 ਲਾਈਟਰ ਅਤੇ ਸਿਮ ਬਰਾਮਦ ਕੀਤੇ ਗਏ ਹਨ। ਡੀ.ਐੱਸ.ਪੀ ਹਰਿੰਦਰ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਸਹਾਇਕ ਸੁਪਰਡੈਂਟ ਦੇ ਬਿਆਨਾਂ ਹੇਠ ਵੱਖ-ਵੱਖ ਦੋ ਮਾਮਲੇ ਦਰਜ ਕੀਤੇ ਗਏ ਹਨ, ਜਿਸ ਵਿਚ ਅਕਸ਼ਿਤ ਠਾਕੁਰ, ਵਿਜੇ ਠਾਕੁਰ ਵਾਸੀ ਜੌੜਾ ਫਾਟਕ ਅੰਮ੍ਰਿਤਸਰ ਨੂੰ ਨਾਮਜ਼ਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸੱਕੀ ਨਾਲੇ 'ਚ 34 ਮੱਝਾਂ ਦੀ ਦਰਦਨਾਕ ਮੌਤ, ਪਸ਼ੂ ਪਾਲਕਾਂ ਨੂੰ 40 ਲੱਖ ਤੋਂ ਵੱਧ ਦਾ ਝਟਕਾ
NEXT STORY