Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    2:15:48 PM

  • chitkara university news

    ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ...

  • this player replaced bowler anshul kamboj

    ਵਨ-ਡੇ ਟੀਮ ’ਚ ਜ਼ਖ਼ਮੀ ਹੋਏ ਗੇਂਦਬਾਜ਼ ਪ੍ਰਸਿੱਧ...

  • new revelation in lpu case viral boy climbed on mig 23 arrested in himachal

    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ...

  • massive fire breaks out in two buses in amritsar

    ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2024)

MAJHA News Punjabi(ਮਾਝਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2024)

  • Edited By Harinder Kaur,
  • Updated: 23 Jun, 2024 08:21 AM
Amritsar
today s edict from sri darbar sahib 23 june 2024
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧

ੴ ਸਤਿਗੁਰ ਪ੍ਰਸਾਦਿ ॥

ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥ ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥ ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥੩॥ ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥ ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥ ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤੁ ਨ ਲਹੀਆ ॥ ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਉ ਗੋੁਪਾਲ ਨੀਸਾਨੁ ਬਜਈਆ ॥੫॥ ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰ ਸਬਦੁ ਸੁਣਈਆ ॥ ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ ਰਾਮ ਗੋਪਾਲ ਰਵਈਆ ॥੬॥ ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥ ਏਕ ਦ੍ਰਿਸਟਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥ ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥ ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧॥੪॥

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਿਹੜਾ ਮਨੁੱਖ ਹਰ ਵੇਲੇ ਹਰਿ-ਨਾਮ ਰਸ ਦੇ ਗੀਤ ਗਾਂਦਾ ਰਹਿੰਦਾ ਹੈ, ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਵਿਚ) ਪਰਚਿਆ ਰਹਿੰਦਾ ਹੈ, ਉਹ ਮਨੁੱਖ (ਪਰਮਾਤਮਾ ਦੇ) ਆਪੇ ਵਿਚ ਆਪਣਾ ਆਪ ਲੀਨ ਕਰ ਕੇ (ਆਪਣੇ ਅੰਦਰੋਂ) ਹਉਮੈ ਮਿਟਾ ਲੈਂਦਾ ਹੈ, (ਵਿਕਾਰਾਂ ਤੋਂ ਬਚੇ ਰਹਿਣ ਕਰਕੇ) ਉਸ ਦਾ ਸਰੀਰ ਸੋਨੇ ਵਰਗਾ ਸੁੱਧ ਹੋ ਜਾਂਦਾ ਹੈ, ਉਸ ਦੀ ਜਿੰਦ ਨਿਰਭਉ ਪ੍ਰਭੂ ਦੀ ਜੋਤਿ ਵਿਚ ਲੀਨ ਰਹਿੰਦੀ ਹੈ ।੧।ਹੇ ਭਾਈ! ਸੋਹਣੇ ਰਾਮ ਦਾ ਹਰਿ-ਨਾਮ ਮੇਰੇ ਵਾਸਤੇ (ਮੇਰੀ ਜ਼ਿੰਦਗੀ ਦਾ) ਆਸਰਾ (ਬਣ ਗਿਆ) ਹੈ, (ਹੁਣ) ਮੈਂ ਉਸ ਦੇ ਨਾਮ ਤੋਂ ਬਿਨਾ ਇਕ ਖਿਨ ਇਕ ਪਲ ਭੀ ਨਹੀਂ ਰਹਿ ਸਕਦਾ । ਗੁਰੂ ਦੀ ਸਰਨ ਪੈ ਕੇ (ਮੈਂ ਤਾਂ) ਹਰਿ-ਨਾਮ ਦਾ ਪਾਠ (ਹੀ) ਪੜ੍ਹਦਾ ਰਹਿੰਦਾ ਹਾਂ ।੧।ਰਹਾਉ।ਹੇ ਭਾਈ! (ਮਨੁੱਖ ਦਾ ਇਹ ਸਰੀਰ) ਇਕ ਅਜਿਹਾ ਘਰ ਹੈ ਜਿਸ ਦੇ ਦਸ ਦਰਵਾਜ਼ੇ ਹਨ, (ਇਹਨਾਂ ਦਰਵਾਜ਼ਿਆਂ ਦੀ ਰਾਹੀਂ) ਦਿਨ ਰਾਤ (ਕਾਮ ਕੋ੍ਰਧ ਲੋਭ ਮੋਹ ਅਹੰਕਾਰ) ਪੰਜ ਚੋਰ ਸੰਨ੍ਹ ਲਾਈ ਰੱਖਦੇ ਹਨ, (ਇਸ ਦੇ ਅੰਦਰੋਂ) ਆਤਮਕ ਜੀਵਨ ਵਾਲਾ ਸਾਰਾ ਧਨ ਚੁਰਾ ਕੇ ਲੈ ਜਾਂਦੇ ਹਨ ।(ਆਤਮਕ ਜੀਵਨ ਵਲੋਂ) ਅੰਨ੍ਹੇ ਹੋ ਚੁਕੇ ਮਨ ਦੇ ਮੁਰੀਦ ਮਨੁੱਖ ਨੂੰ (ਆਪਣੇ ਲੁੱਟੇ ਜਾਣ ਦਾ) ਪਤਾ ਹੀ ਨਹੀਂ ਲੱਗਦਾ ।੨।ਹੇ ਭਾਈ! (ਇਹ ਮਨੁੱਖਾ ਸਰੀਰ, ਮਾਨੋ,) ਸੋਨੇ ਦਾ ਕਿਲ੍ਹਾ (ਉੱਚੇ ਆਤਮਕ ਗੁਣਾਂ ਦੇ) ਮੋਤੀਆਂ ਨਾਲ ਭਰਿਆ ਹੋਇਆ ਹੈ, (ਇਹਨਾਂ ਹੀਰਿਆਂ ਨੂੰ ਚੁਰਾਣ ਲਈ ਲੁੱਟਣ ਲਈ ਕਾਮਾਦਿਕ) ਚੋਰ ਡਾਕੂ ਆ ਕੇ (ਇਸ ਵਿਚ) ਲੁਕੇ ਰਹਿੰਦੇ ਹਨ । ਜਿਹੜੇ ਮਨੁੱਖ ਆਤਮਕ ਜੀਵਨ ਦੇ ਸੋਮੇ ਪ੍ਰਭੂ ਵਿਚ ਸੁਰਤਿ ਜੋੜ ਕੇ ਸੁਚੇਤ ਰਹਿੰਦੇ ਹਨ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਇਹਨਾਂ ਚੋਰਾਂ ਡਾਕੂਆਂ ਨੂੰ) ਫੜ ਕੇ ਬੰਨ੍ਹ ਲੈਂਦੇ ਹਨ ।੩।ਹੇ ਭਾਈ! ਪਰਮਾਤਮਾ ਦਾ ਨਾਮ ਜਹਾਜ਼ ਹੈ ਜਹਾਜ਼, (ਉਸ ਜਹਾਜ਼ ਦਾ) ਮਲਾਹ (ਗੁਰੂ ਦਾ) ਸ਼ਬਦ ਹੈ, (ਜਿਹੜਾ ਮਨੁੱਖ ਇਸ ਜਹਾਜ਼ ਦਾ ਆਸਰਾ ਲੈਂਦਾ ਹੈ, ਉਸ ਨੂੰ) ਗੁਰੂ (ਵਿਕਾਰਾਂ-ਭਰੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ । ਜਮਰਾਜ-ਮਸੂਲੀਆ (ਭੀ ਉਸ ਦੇ) ਨੇੜੇ ਨਹੀਂ ਆਉਂਦਾ, (ਕਾਮਾਦਿਕ) ਕੋਈ ਚੋਰ ਭੀ ਸੰਨ੍ਹ ਨਹੀਂ ਲਾ ਸਕਦਾ ।੪।ਹੇ ਭਾਈ! (ਮੇਰਾ ਮਨ ਹੁਣ) ਸਦਾ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਮੈਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਕਰਦਿਆਂ (ਸਿਫ਼ਤਿ ਦਾ) ਅੰਤ ਨਹੀਂ ਲੱਭ ਸਕਦਾ । ਗੁਰੂ ਦੀ ਸਰਨ ਪੈ ਕੇ (ਮੇਰਾ ਇਹ) ਮਨ ਪ੍ਰਭੂ-ਚਰਨਾਂ ਵਿਚ ਹੀ ਟਿਕਿਆ ਰਹਿੰਦਾ ਹੈ, ਮੈਂ ਲੋਕ-ਲਾਜ ਦੂਰ ਕਰ ਕੇ ਜਗਤ-ਪਾਲਕ ਪ੍ਰਭੂ ਨੂੰ ਮਿਲਿਆ ਰਹਿੰਦਾ ਹਾਂ ।੫।ਹੇ ਭਾਈ! ਅੱਖਾਂ ਨਾਲ (ਹਰ ਥਾਂ ਪ੍ਰਭੂ ਦਾ) ਦਰਸਨ ਕਰ ਕੇ (ਮੇਰਾ) ਮਨ (ਹੋਰ ਵਾਸਨਾਂ ਵਲੋਂ) ਰੱਜਿਆ ਰਹਿੰਦਾ ਹੈ, (ਮੇਰਾ) ਕੰਨ ਗੁਰੂ ਦੀ ਬਾਣੀ ਗੁਰੂ ਦੇ ਸ਼ਬਦ ਨੂੰ (ਹੀ) ਸੁਣਦੇ ਰਹਿੰਦੇ ਹਨ । (ਪ੍ਰਭੂ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ (ਮੇਰੀ) ਜਿੰਦ (ਨਾਮ-ਰਸ ਵਿਚ) ਭਿੱਜੀ ਰਹਿੰਦੀ ਹੈ, (ਮੈਂ) ਬੜੇ ਆਨੰਦ ਨਾਲ ਰਾਮ-ਗੋਪਾਲ ਦੇ ਗੁਣ ਗਾਂਦਾ ਰਹਿੰਦਾ ਹਾਂ ।੬।ਹੇ ਭਾਈ! ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲੇ ਜੀਵ (ਸਦਾ) ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ । ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਉਹ) ਚੌਥਾ ਪਦ ਪ੍ਰਾਪਤ ਕਰ ਲੈਂਦਾ ਹੈ (ਜਿਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ) । (ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਇਕ (ਪਿਆਰ) ਨਿਗਾਹ ਨਾਲ ਸਾਰੀ ਲੁਕਾਈ ਨੂੰ ਇਕੋ ਜਿਹੀ ਜਾਣਦਾ ਹੈ, ਉਸ ਨੂੰ (ਇਹ ਪ੍ਰਤੱਖ) ਦਿੱਸ ਪੈਂਦਾ ਹੈ (ਕਿ) ਹਰ ਥਾਂ ਪਰਮਾਤਮਾ ਹੀ ਪਸਰਿਆ ਹੋਇਆ ਹੈ ।੭।ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਹ) ਸਮਝ ਲੈਂਦਾ ਹੈ ਕਿ ਅਲੱਖ ਪ੍ਰਭੂ ਆਪ ਹੀ ਆਪ (ਹਰ ਥਾਂ ਮੌਜੂਦ) ਹੈ, ਹਰ ਥਾਂ ਪਰਮਾਤਮਾ ਦਾ ਹੀ ਨਾਮ ਹੈ, ਸਾਰੀ ਲੁਕਾਈ ਵਿਚ ਪਰਮਾਤਮਾ ਦੀ ਹੀ ਜੋਤਿ ਹੈ । ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਜੀ ਜਿਨ੍ਹਾਂ ਉਤੇ ਦਇਆਵਾਨ ਹੁੰਦੇ ਹਨ, ਉਹ ਮਨੁੱਖ ਭਗਤੀ-ਭਾਵਨਾ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ ॥੮॥੧॥੪॥

BILAAVAL, FOURTH MEHL, ASHTAPADEES, ELEVENTH HOUSE:
ONE UNIVERSAL CREATOR GOD. BY THE GRACE OF THE TRUE GURU:
One who eliminates his self-centeredness, and eradicates his ego, night and day sings the songs of the Lords Love. The Gurmukh is inspired, his body is golden, and his light merges into the Light of the Fearless Lord. || 1 || I take the Support of the Name of the Lord, Har, Har. I cannot live, for a moment, even for an instant, without the Name of the Lord; the Gurmukh reads the Sermon of the Lord, Har, Har. || 1 || Pause || In the one house of the body, there are ten gates; night and day, the five thieves break in. They steal the entire wealth of ones Dharmic faith, but the blind, self-willed manmukh does not know it. || 2 || The fortress of the body is overflowing with gold and jewels; when it is awakened by spiritual wisdom, one enshrines love for the essence of reality. The thieves and robbers hide out in the body; through the Word of the Gurus Shabad, they are arrested and locked up. || 3 || The Name of the Lord, Har, Har, is the boat, and the Word of the Gurus Shabad is the boatman, to carry us across. The Messenger of Death, the tax collector, does not even come close, and no thieves or robbers can plunder you. || 4 || I continuously sing the Glorious Praises of the Lord, day and night; singing the Lords Praises, I cannot find His limits. The mind of the Gurmukh returns to its own home; it meets the Lord of the Universe, to the beat of the celestial drum. || 5 || Gazing upon the Blessed Vision of His Darshan with my eyes, my mind is satisfied; with my ears, I listen to the Gurus Bani, and the Word of His Shabad. Listening, listening, my soul is softened, delighted by His subtle essence, chanting the Name of the Lord of the Universe. || 6 || In the grip of the three qualities, they are engrossed in love and attachment to Maya; only as Gurmukh do they find the absolute quality, absorption in bliss. With a single, impartial eye, look upon all alike, and see God pervading all. || 7 || The Light of the Lords Name permeates all; the Gurmukh knows the unknowable. O Nanak, the Lord has become merciful to the meek; through loving adoration, he merges in the Lords Name. || 8 || 1 || 4 ||


Sunday, 10th Assaar (Samvat 556 Nanakshahi)    (Page: 833)

  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ
  • 23 ਜੂਨ 2024

ਪੰਜਾਬ ਪੁਲਸ ਨੇ ਅੰਤਰਰਾਸ਼ਟਰੀ ਸਮੱਗਲਿੰਗ ਗਿਰੋਹ ਦਾ ਕੀਤਾ ਪਰਦਾਫਾਸ਼, 6 ਪਿਸਤੌਲਾਂ ਤੇ ਮੈਗਜ਼ੀਨ ਸਣੇ 3 ਕਾਬੂ

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਹਿਮਾਚਲ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
Trending
Ek Nazar
new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • akal takht  sacrilege law  notification
      ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • mobile phone  tobacco  and bundles of bidis recovered from the central jail
      ਕੇਂਦਰੀ ਜੇਲ੍ਹ 'ਚੋਂ ਮੋਬਾਈਲ ਤੇ ਬੀੜੀਆਂ ਦੇ ਬੰਡਲ ਬਰਾਮਦ
    • girlfriend and boyfriend
      ਪ੍ਰੇਮਿਕਾ ਵੱਲੋਂ ਮਰਵਾਏ ਗਏ ਪ੍ਰੇਮੀ ਤਜਿੰਦਰ ਦਾ ਹੋਇਆ ਅੰਤਿਮ ਸੰਸਕਾਰ, ਹਰ ਅੱਖ...
    • gurdaspur 4 arms smugglers arrested
      ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ...
    • the coordination committee convened a meeting
      ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ,...
    • major accident in punjab
      ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ ਨੂੰ ਲੱਗੀ ਅੱਗ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +