ਤਰਨਤਾਰਨ (ਰਮਨ)-ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ’ਤੇ ਮੌਜੂਦ ਪਿੰਡ ਉਸਮਾ ਟੋਲ ਪਲਾਜ਼ਾ ਵਿਖੇ ਤਾਇਨਾਤ ਇਕ ਨੌਜਵਾਨ ਬੀਤੇ ਛੇ ਦਿਨਾਂ ਤੋਂ ਭੇਤਭਰੇ ਹਾਲਾਤ ’ਚ ਲਾਪਤਾ ਹੋ ਚੁੱਕਾ ਹੈ। ਲਾਪਤਾ ਨੌਜਵਾਨ ਦੀ ਭਾਲ ਨੂੰ ਲੈ ਕੇ ਉਸ ਦੀ ਮਾਂ ਅਤੇ ਭਰਾ ਵੱਲੋਂ ਜ਼ਿਲੇ ਦੇ ਐੱਸ. ਐੱਸ. ਪੀ. ਪਾਸੋਂ ਮਦਦ ਦੀ ਗੁਹਾਰ ਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਕੀਰਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਸਰਹਾਲੀ ਕਲਾਂ ਨੇ ਦੱਸਿਆ ਕਿ ਉਸ ਦਾ ਭਰਾ ਅੰਮ੍ਰਿਤਪਾਲ ਸਿੰਘ (33), ਜੋ ਕਰੀਬ ਪੰਜ ਸਾਲਾਂ ਤੋਂ ਪਿੰਡ ਉਸਮਾ ਵਿਖੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ’ਤੇ ਮੌਜੂਦ ਟੋਲ ਪਲਾਜ਼ਾ ਵਿਖੇ ਨੌਕਰੀ ਕਰਦਾ ਹੈ, ਬੀਤੇ ਬੁੱਧਵਾਰ ਤੋਂ ਲਾਪਤਾ ਹੈ। ਹਰਕੀਰਤ ਨੇ ਦੱਸਿਆ ਕਿ ਉਸ ਦਾ ਭਰਾ ਅੰਮ੍ਰਿਤਪਾਲ ਸਿੰਘ ਬੀਤੇ ਬੁੱਧਵਾਰ ਆਪਣੇ ਕੰਮ ਤੋਂ ਛੁੱਟੀ ਲੈਣ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਜਾਣ ਦੀ ਗੱਲ ਕਹਿ ਕੇ ਸ਼ਾਮ 5 ਵਜੇ ਘਰੋਂ ਰਵਾਨਾ ਹੋਇਆ ਸੀ।
ਇਹ ਵੀ ਪੜ੍ਹੋ-ਜੰਮੂ-ਕਸ਼ਮੀਰ ਪੁਲਸ ਦੀ ਅੰਮ੍ਰਿਤਸਰ 'ਚ ਰੇਡ, AK-47 ਨਾਲ 2 ਮੁੰਡੇ ਗ੍ਰਿਫਤਾਰ
ਉਨ੍ਹਾਂ ਦੱਸਿਆ ਕਿ ਘਰੋਂ ਜਾਣ ਦੇ ਕੁਝ ਘੰਟਿਆਂ ਬਾਅਦ ਜਦੋਂ ਪਰਿਵਾਰਕ ਮੈਂਬਰਾਂ ਨੇ ਉਸ ਨਾਲ ਫ਼ੋਨ ’ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦਾ ਮੋਬਾਈਲ ਬੰਦ ਆਉਣ ਲੱਗ ਪਿਆ। ਬੀਤੇ ਛੇ ਦਿਨਾਂ ਤੋਂ ਅੰਮ੍ਰਿਤਪਾਲ ਸਿੰਘ ਦਾ ਕੋਈ ਵੀ ਪਤਾ ਨਹੀਂ ਲੱਗ ਸਕਿਆ ਹੈ ਅਤੇ ਨਾ ਹੀ ਉਸ ਦਾ ਮੋਬਾਈਲ ਚੱਲ ਰਿਹਾ ਹੈ। ਹਰਕੀਰਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸਰਹਾਲੀ ਵਿਖੇ ਲਿਖਤੀ ਸ਼ਿਕਾਇਤ ਦੇ ਦਿੱਤੀ ਗਈ ਹੈ ਪਰ ਹਾਲੇ ਤੱਕ ਪੁਲਸ ਦੇ ਹੱਥ ਕੋਈ ਸੁਰਾਗ ਨਹੀਂ ਲੱਗਿਆ।
ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਾਲੀ ਦੇ ਮੁਖੀ ਬਿੰਦਰਜੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਵੱਲੋਂ ਮਿਲੀ ਸ਼ਿਕਾਇਤ ਦੇ ਸਬੰਧ ’ਚ ਪੁਲਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ। ਪੁਲਸ ਦੀਆਂ ਵੱਖ-ਵੱਖ ਟੀਮਾਂ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਅਤੇ ਜਾਂਚ ’ਚ ਜੁਟੀਆਂ ਹੋਈਆਂ ਹਨ।
ਇਹ ਵੀ ਪੜ੍ਹੋ-ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ ਤੰਗ ਆ ਚੁਕਿਆ ਖੌਫਨਾਕ ਕਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ ਜਾ ਸਕਦਾ
NEXT STORY