ਡੇਰਾ ਬਾਬਾ ਨਾਨਕ (ਮਾਂਗਟ)- ਪੁਲਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਹਰੂਵਾਲ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਦੁਖ਼ਦਾਈ ਖ਼ਬਰ ਮਿਲੀ ਹੈ। ਇਸ ਸਬੰਧੀ ਮ੍ਰਿਤਕ ਦੇ ਭਰਾਵਾਂ ਜਗੀਰ ਸਿੰਘ ਤੇ ਕਸ਼ਮੀਰ ਸਿੰਘ ਪੁੱਤਰਾਨ ਹਰਬੰਸ ਸਿੰਘ ਵਾਸੀ ਹਰੂਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਰਣਧੀਰ ਸਿੰਘ (51) ਦੀ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਹੈ।
ਪਿੰਡ ਦੇ ਮੋਹਤਬਰ ਵਿਅਕਤੀਆਂ ਹਰਦੇਵ ਸਿੰਘ, ਬਾਬਾ ਸੁਖਦੇਵ ਸਿੰਘ, ਤਰਸੇਮ ਸਿੰਘ, ਸਾਬਕਾ ਸਰਪੰਚ ਨਿਰਮਲ ਸਿੰਘ, ਪਰਮਿੰਦਰ ਸਿੰਘ, ਬਾਬਾ ਸਤਨਾਮ ਸਿੰਘ ਅਤੇ ਤਰਜਿੰਦਰ ਸਿੰਘ ਆਦਿ ਨੇ ਦੱਸਿਆ ਕਿ ਪਿੰਡ ’ਚ ਸ਼ਰਾਬ ਨਾਲ ਹੋਣ ਵਾਲੀ ਇਹ ਕੋਈ ਪਹਿਲੀ ਮੌਤ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਪੁਲਸ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਪਿੰਡ ਹਰੂਵਾਲ ’ਚ ਚੱਲ ਰਹੇ ਨਾਜਾਇਜ਼ ਸ਼ਰਾਬ ਦੇ ਧੰਦੇ ਨੂੰ ਤੁਰੰਤ ਬੰਦ ਕਰਵਾਇਆ ਜਾਵੇ।
ਇਹ ਵੀ ਪੜ੍ਹੋ- ਕੁੜੀਆਂ ਦਾ ਫ਼ੋਨ ਖੋਹ ਕੇ ਹੋ ਰਿਹਾ ਸੀ ਫ਼ਰਾਰ, ਲੋਕਾਂ ਨੇ ਕਾਬੂ ਕਰ ਕੇ ਕੀਤੀ 'ਸੇਵਾ'
ਇਸ ਸਬੰਧੀ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਡੀ.ਐੱਸ.ਪੀ. ਜੋਗਾ ਸਿੰਘ ਨੇ ਕਿਹਾ ਕਿ ਸ਼ਰਾਬ ਨਾਲ ਮੌਤ ਹੋਣ ਸਬੰਧੀ ਉਨ੍ਹਾਂ ਕੋਲ ਕੋਈ ਲਿਖਤੀ ਦਰਖਾਸਤ ਨਹੀਂ ਆਈ, ਫਿਰ ਵੀ ਪਿੰਡ ਦੇ ਲੋਕਾਂ ਤੋਂ ਤਫਤੀਸ਼ ਕਰ ਕੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਪਰਚੇ ਦਰਜ ਕਰ ਕੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੈਕਿੰਗ ਦੌਰਾਨ ਪੁਲਸ ਹੱਥ ਲੱਗੀ ਵੱਡੀ ਕਾਮਯਾਬੀ, 19 ਲੱਖ ਦੀ ਡਰੱਗ ਮਨੀ, ਹੈਰੋਇਨ ਤੇ ਪਿਸਟਲ ਸਣੇ 3 ਕੀਤੇ ਕਾਬੂ
NEXT STORY