ਬਟਾਲਾ (ਬੇਰੀ)- ਟ੍ਰੈਫਿਕ ਪੁਲਸ ਬਟਾਲ ਵੱਲੋਂ ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਗੋਰਾਇਆ ਦੀ ਅਗਵਾਈ ਹੇਠ ਸਿਟੀ ਰੋਡ ’ਤੇ ਨਾਕਾਬੰਦੀ ਕਰ ਕੇ ਅਧੂਰੇ ਦਸਤਾਵੇਜ਼ਾਂ ਵਾਲੇ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਰੀਬ 100 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ। ਇਸ ਸਬੰਧੀ ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਗੋਰਾਇਆ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਡਾ. ਮਹਿਤਾਬ ਸਿੰਘ ਦੇ ਨਿਰਦੇਸ਼ਾਂ ਤਹਿਤ ਟ੍ਰੈਫਿਕ ਪੁਲਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਅਧੂਰੇ ਦਸਤਾਵੇਜ਼ਾਂ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ HIV ਨੂੰ ਲੈ ਕੇ ਡਰਾਉਣੀ ਰਿਪੋਰਟ, ਹੈਰਾਨ ਕਰਨਗੇ ਅੰਕੜੇ
ਇਸੇ ਲੜੀ ਤਹਿਤ ਅੱਜ ਟ੍ਰੈਫਿਕ ਪੁਲਸ ਵੱਲੋਂ ਸਿਟੀ ਰੋਡ ਬਟਾਲਾ ’ਚ ਨਾਕਾਬੰਦੀ ਕਰ ਕੇ ਅਧੂਰੇ ਦਸਤਾਵੇਜ਼ਾਂ ਵਾਲੇ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਰੀਬ 100 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਸ ਵੱਲੋਂ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਪਰ ਲੋਕਾਂ ਨੂੰ ਵੀ ਪੁਲਸ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਸ਼ਹਿਰ ’ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਦਸਤਾਵੇਜ ਹਮੇਸ਼ਾ ਆਪਣੇ ਕੋਲ ਰੱਖਣ।
ਇਹ ਵੀ ਪੜ੍ਹੋ- ਪੰਜਾਬ 'ਚ ਹੋਰ ਡਿੱਗੇਗਾ ਪਾਰਾ, 3 ਦਿਨ ਲਈ Cold Day ਦਾ Alert, ਇਨ੍ਹਾਂ ਜ਼ਿਲ੍ਹਿਆਂ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 15 ਜਨਵਰੀ ਤੋਂ ਸ਼ੁਰੂ
NEXT STORY