ਅੰਮ੍ਰਿਤਸਰ (ਜਸ਼ਨ)-ਮਹਾਨਗਰ ਵਿਚ ਟ੍ਰੈਫਿਕ ਨੂੰ ਨਿਰਵਿਘਨ ਚਲਾਉਣ ਲਈ ਟ੍ਰੈਫਿਕ ਪੁਲਸ ਨੇ ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ ਸਪੈਸ਼ਲ ਮੁਹਿੰਮ ਚਲਾਈ ਹੈ। ਇਸ ਕੜੀ ਤਹਿਤ ਸ਼ੁੱਕਰਵਾਰ ਨੂੰ ਏ. ਸੀ. ਪੀ. ਟ੍ਰੈਫਿਕ ਗਗਨਦੀਪ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਰਾਮਦਵਿੰਦਰ ਸਿੰਘ ਇੰਚਾਰਜ ਟ੍ਰੈਫਿਕ ਸਮੇਤ ਸਾਥੀ ਕਰਮਚਾਰੀਆ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਨਾਲ ਮਿਲ ਕੇ ਮੁਹਿੰਮ ਚਲਾਈ।
ਇਹ ਵੀ ਪੜ੍ਹੋ- ਸਰਪੰਚ ਨੇ ਹੋਟਲ 'ਚ ਕਿਸੇ ਹੋਰ ਨਾਲ ਰੰਗੇ-ਹੱਥੀਂ ਫੜ ਲਈ ਸਰਪੰਚਣੀ, ਤੇ ਫਿਰ...
ਇਸ ਤਹਿਤ ਟੀਮ ਨੇ ਸਭ ਤੋਂ ਪਹਿਲਾਂ ਹਾਲ ਗੇਟ ਤੋਂ ਟ੍ਰੈਫਿਕ ਨੂੰ ਨਿਰਵਿਘਨ ਚਲਾਉਣ ਵਾਸਤੇ ਗਲਤ ਪਾਰਕ ਕੀਤੇ ਵਾਹਨਾਂ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਟੋਅ ਕਰਵਾ ਕੇ ਟ੍ਰੈਫਿਕ ਪੁਲਸ ਲਾਈਨ ਭੇਜਿਆ। ਇਸ ਤੋਂ ਬਾਅਦ ਟੀਮ ਨੇ ਹਾਲ ਗੇਟ, ਗੋਲ ਹੱਟੀ ਚੌਕ, ਰਾਮਬਾਗ, ਮੱਛੀ ਮੰਡੀ, ਲੋਹਾ ਮਾਰਕੀਟ, ਚਿੱਤਰਾ ਟਾਈਜ਼ ਰੋਡ, ਚਿੱਟਾ ਗੁੰਬਦ ਰੋਡ, ਟਾਂਗਾ ਸਟੈਂਡ ਮਾਰਕੀਟ ਆਦਿ ਬਜ਼ਾਰਾਂ ਵਿਖੇ ਨਾਜ਼ਾਇਜ਼ ਕਬਜ਼ੇ ਹਟਾਏ ਅਤੇ ਟ੍ਰੈਫਿਕ ਨੂੰ ਸਹੀ ਢੰਗ ਨਾਲ ਰੈਗੂਲੇਟ ਕੀਤਾ। ਇਸ ਦੌਰਾਨ ਗਲਤ ਪਾਰਿਕੰਗ ਕੀਤੇ 38 ਵਹੀਕਲਾਂ ਦੇ ਚਲਾਨ ਵੀ ਕੀਤੇ ਗਏ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਪੁਆਏ ਵੈਣ, ਇੱਟਾਂ ਵਾਲੀ ਟਰਾਲੀ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਦੋਵਾਂ ਦੀ ਮੌਤ
ਏ. ਸੀ. ਪੀ. ਟ੍ਰੈਫਿਕ ਗਗਨਦੀਪ ਸਿੰਘ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦਾ ਸਾਮਾਨ ਬਾਹਰ ਸੜਕਾਂ/ਫੁੱਟਪਾਥਾਂ ’ਤੇ ਨਾ ਲਗਾਉਣ ਅਤੇ ਵਹੀਕਲ ਇਕ ਲਾਈਨ ਵਿਚ ਪਾਰਕ ਕਰਨ ਤਾਂ ਜੋ ਆਵਾਜਾਈ ਵਿੱਚ ਕੋਈ ਵਿਘਨ ਨਾ ਪੈ ਸਕੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਦੁਕਾਨਦਾਰ ਆਪਣਾ ਸਾਮਾਨ ਬਾਹਰ ਲਗਾਉਂਦਾ ਹੈ ਤਾਂ ਉਸ ਖਿਲਾਫ ਕਾਨੂੰਨ ਮੁਤਾਬਿਕ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਸੜਕਾਂ ’ਤੇ ਗਲਤ ਪਾਰਕਿੰਗ ਕਰਨ ਵਾਲਿਆਂ ਦੇ ਚਲਾਨ ਵੀ ਕੀਤੇ ਜਾਣਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਟ੍ਰੈਫਿਕ ਨੂੰ ਸਹੀ ਢੰਗ ਨਾਲ ਰੈਗੂਲੇਟ ਕਰਨ ਵਿੱਚ ਟ੍ਰੈਫਿਕ ਪੁਲਸ ਦਾ ਸਹਿਯੋਗ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣ ਕਰਨ। ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ 'ਚ ਕਈ ਦਿਨਾਂ ਤੋਂ ਲੱਗ ਰਹੇ ਟ੍ਰੈਫਿਕ ਜਾਮ, ਫਾਇਰ ਬ੍ਰਿਗੇਡ ਕਰਮਚਾਰੀਆਂ ਨੇ DC ਨੂੰ ਲਗਾਈ ਗੁਹਾਰ
NEXT STORY