ਤਰਨਤਾਰਨ (ਵਾਲੀਆ)- ਤਰਨਤਾਰਨ ਟ੍ਰੈਫਿਕ ਪੁਲਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ। ਇਸ ਮੌਕੇ ਟ੍ਰੈਫਿਕ ਇੰਚਾਰਜ ਏ. ਐੱਸ. ਆਈ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਵੱਖ-ਵੱਖ ਵਾਹਨ ਚਾਲਕ ਜਿਨ੍ਹਾਂ ਪਾਸ ਕਾਗਜ ਪੱਤਰ ਅਧੂਰੇ ਸਨ, ਨੂੰ ਰੋਕ ਕੇ ਉਨ੍ਹਾਂ ਦੀ ਚੈਕਿੰਗ ਕੀਤੀ ਅਤੇ ਕਾਗਜ਼ ਪੂਰੇ ਨਾ ਹੋਣ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ।
ਇਹ ਵੀ ਪੜ੍ਹੋ- ਲਾਲ ਚੂੜੇ ਵਾਲੀ ਕੁੜੀ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ, 2 ਜਣਿਆਂ ਦੀ ਮੌਤ, ਬੇਹੱਦ ਖੌਫ਼ਨਾਕ ਤਸਵੀਰਾਂ
ਇਸ ਮੌਕੇ ਗੱਲਬਾਤ ਕਰਦਿਆਂ ਇੰਚਾਰਜ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਕਿਸੇ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਜਿਨ੍ਹਾਂ ਵਾਹਨ ਚਾਲਕਾਂ ਪਾਸ ਕਾਗਜ਼ ਪੱਤਰ ਪੂਰੇ ਨਹੀਂ ਹਨ ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐੱਸ. ਐੱਸ. ਪੀ. ਅਭਿਮਨਿਊ ਰਾਣਾ, ਐੱਸ. ਪੀ.(ਟ੍ਰੈਫਿਕ) ਪਰਵਿੰਦਰ ਕੌਰ, ਡੀ. ਐੱਸ. ਪੀ. (ਟ੍ਰੈਫਿਕ) ਗੁਰਇਕਬਾਲ ਸਿੰਘ ਦੀ ਅਗਵਾਈ ’ਚ ਟ੍ਰੈਫਿਕ ਪੁਲਸ ਵਲੋਂ ਜਗ੍ਹਾ-ਜਗ੍ਹਾ ਨਾਕਾਬੰਦੀ ਕਰਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਇਹ ਮੁਹਿੰਮ ਇਸੇ ਤਰ੍ਹਾਂ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਏ.ਐੱਸ.ਆਈ. ਬਲਦੇਵ ਸਿੰਘ, ਏ.ਐੱਸ.ਆਈ. ਸੁਰਜੀਤ ਸਿੰਘ, ਏ.ਐੱਸ.ਆਈ. ਇਕਬਾਲ ਸਿੰਘ, ਏ.ਐੱਸ.ਆਈ. ਪ੍ਰਗਟ ਸਿੰਘ ਤੋਂ ਇਲਾਵਾ ਹੋਰ ਟ੍ਰੈਫਿਕ ਪੁਲਸ ਕਰਮਚਾਰੀ ਮੌਜੂਦ ਸਨ।
ਇਹ ਵੀ ਪੜ੍ਹੋ- ਦਿਓਰ ਦੀ ਦਰਿੰਦਗੀ: ਦੋਸਤ ਨਾਲ ਮਿਲ ਕੇ ਭਰਜਾਈ ਨਾਲ ਕਰ 'ਤਾ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੂੰਗਫਲੀ ਵੇਚਣ ਵਾਲੀ ਪ੍ਰਵਾਸੀ ਔਰਤ ਦੀਆਂ ਕੰਨਾਂ ਤੋਂ ਵਾਲੀਆਂ ਲੈ ਕੇ ਰਫੂ ਚੱਕਰ ਹੋਏ ਨੌਸਰਬਾਜ਼
NEXT STORY