ਤਰਨਤਾਰਨ, (ਵਾਲੀਆ)- ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ , ਐੱਸ. ਪੀ. ਟ੍ਰੈਫਿਕ ਮੈਡਮ ਜਸਵੰਤ ਕੌਰ ਵੱਲੋਂ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਦਿਅਾਂ ਸਿਟੀ ਟ੍ਰੈਫਿਕ ਇੰਚਾਰਜ ਵਿਨੋਦ ਕੁਮਾਰ ਸਮੇਤ ਏ. ਐੱਸ. ਆਈ. ਮਲਕੀਤ ਸਿੰਘ, ਬਿਕਰਮਜੀਤ ਸਿੰਘ, ਬਲਵਿੰਦਰ ਸਿੰਘ ਦੋਵੇਂ ਐੱਸ. ਸੀ. ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਅਤੇ ਰੇਹਡ਼ੀਆਂ ਵਾਲਿਅਾਂ ਨੂੰ ਹਟਾਇਆ ਗਿਆ, ਤਾਂ ਜੋ ਟ੍ਰੈਫਿਕ ’ਚ ਕਿਸੇ ਕਿਸਮ ਦਾ ਵਿਘਨ ਨਾ ਪਵੇ ਅਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਨੂੰ ਆਉਣ-ਜਾਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਟ੍ਰੈਫਿਕ ਇੰਚਾਰਜ ਨੇ ਕਿਹਾ ਕਿ ਐੱਸ. ਐੱਸ. ਪੀ. ਅਤੇ ਐੱਸ. ਪੀ. ਵੱਲੋਂ ਦਿੱਤੇ ਗਏ ਹੁਕਮਾਂ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ ਤੇ ਉਲੰਘਣਾ ਕਰਨ ਵਾਲਿਅਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਾਮਾਨ ਦੁਕਾਨਾਂ ਅੰਦਰ ਹੀ ਰੱਖਣ ਤਾਂ ਕਿ ਟ੍ਰੈਫਿਕ ਨਿਯਮਾਂ ਵਿਚ ਸੁਧਾਰ ਹੋ ਸਕੇ।
ਹਰੀਕੇ ਮੇਨ ਚੌਕ ’ਚ ਕਿਸਾਨਾਂ ਵੱਲੋਂ 3 ਘੰਟੇ ਧਰਨਾ ਦਿੱਤਾ
NEXT STORY