ਅੰਮ੍ਰਿਤਸਰ (ਸਰਬਜੀਤ) - ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚ ਵਧ ਰਹੀ ਆਵਾਜਾਈ ਅਤੇ ਬਾਜ਼ਾਰਾਂ ਵਿਚ ਲੱਗ ਰਹੀ ਭੀੜ ਦੇ ਮੱਦੇਨਜ਼ਰ ਪੁਲਸ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਟ੍ਰੈਫਿਕ ਪੁਲਸ ਵੱਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਗਈ। ਇਸ ਤਹਿਤ ਬੱਸ ਸਟੈਂਡ ਨੇੜੇ ਆਈ. ਡੀ. ਐੱਚ. ਮਾਰਕੀਟ ਦੇ ਬਾਹਰ ਫੁੱਟਪਾਥਾਂ ’ਤੇ ਦੁਕਾਨਦਾਰਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ੇ ਹਟਵਾਏ ਗਏ। ਟ੍ਰੈਫਿਕ ਪੁਲਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਫੁੱਟਪਾਥਾਂ ’ਤੇ ਸਾਮਾਨ ਰੱਖ ਕੇ ਅਤੇ ਦੁਕਾਨਾਂ ਦੇ ਬਾਹਰ ਜਗ੍ਹਾ ਘੇਰ ਕੇ ਕੀਤੇ ਕਬਜ਼ਿਆਂ ਨੂੰ ਪਿੱਛੇ ਕਰਵਾਇਆ।
ਇਸ ਦਾ ਮਕਸਦ ਪੈਦਲ ਚੱਲਣ ਵਾਲੇ ਲੋਕਾਂ ਨੂੰ ਆ ਰਹੀ ਮੁਸ਼ਕਲ ਦੂਰ ਕਰਨ ਦੇ ਨਾਲ-ਨਾਲ ਸੜਕਾਂ ’ਤੇ ਆਵਾਜਾਈ ਨੂੰ ਸੁਚਾਰੂ ਬਣਾਉਣਾ ਸੀ। ਪੁਲਸ ਮੁਲਾਜ਼ਮਾਂ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਫੁੱਟਪਾਥਾਂ ਅਤੇ ਸੜਕਾਂ ’ਤੇ ਸਾਮਾਨ ਰੱਖ ਕੇ ਆਵਾਜਾਈ ਵਿਚ ਰੁਕਾਵਟ ਨਾ ਪਾਉਣ। ਪੁਲਸ ਅਨੁਸਾਰ ਤਿਉਹਾਰੀ ਸੀਜ਼ਨ ਦੌਰਾਨ ਬਾਜ਼ਾਰਾਂ ਵਿੱਚ ਲੋਕਾਂ ਦੀ ਆਮਦ ਵਧਣ ਕਾਰਨ ਪਹਿਲਾਂ ਹੀ ਟ੍ਰੈਫਿਕ ਦਾ ਦਬਾਅ ਰਹਿੰਦਾ ਹੈ। ਅਜਿਹੇ ਵਿਚ ਦੁਕਾਨਾਂ ਦੇ ਬਾਹਰ ਲੱਗੀਆਂ ਫੜੀਆਂ ਅਤੇ ਨਾਜਾਇਜ਼ ਕਬਜ਼ਿਆਂ ਕਾਰਨ ਸਮੱਸਿਆ ਹੋਰ ਵਧ ਜਾਂਦੀ ਹੈ। ਇਸ ਲਈ ਦੀਵਾਲੀ ਤੱਕ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ ਨਹੀਂ ਆਉਣੀ ਬੱਤੀ
NEXT STORY