ਗੁਰਦਾਸਪੁਰ (ਗੁਰਪ੍ਰੀਤ)- ਕਰਵਾ ਚੌਥ, ਧੰਨ ਤੇਰਸ, ਦਿਵਾਲੀ ਅਤੇ ਹੋਰ ਤਿਉਹਾਰਾਂ ਨੂੰ ਲੈ ਕੇ ਬਜ਼ਾਰਾਂ ਵਿੱਚ ਭੀੜ ਵੇਖਣ ਨੂੰ ਮਿਲ ਰਹੀ ਹੈ। ਇਸ ਦੌਰਾਨ ਵੱਡੀ ਗਿਣਤੀ ਵਿਚ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਦੇ ਲੋਕ ਖਰੀਦਦਾਰੀ ਕਰਨ ਬਾਜ਼ਾਰਾਂ ਵਿੱਚ ਪਹੁੰਚ ਰਹੇ ਹਨ, ਉੱਥੇ ਹੀ ਕਿਸੇ ਵੀ ਤਰ੍ਹਾਂ ਦੀ ਅਨਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਸ ਵੀ ਲਗਾਤਾਰ ਮੁਸਤੈਦ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਵਾਸੀਆਂ ਲਈ ਵੱਡੇ ਹੁਕਮ, ਤਿਉਹਾਰਾਂ ਦੇ ਮੱਦੇਨਜ਼ਰ ਲੱਗੀਆਂ ਪਾਬੰਦੀਆਂ
ਟਰੈਫਿਕ ਪੁਲਸ ਗੁਰਦਾਸਪੁਰ ਵੱਲੋਂ ਵੀ ਇੰਚਾਰਜ ਸਤਨਾਮ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਕੇ ਲਗਾ ਕੇ ਸ਼ਰਾਰਤੀ ਅਨਸਰਾਂ ਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਆਉਣ ਜਾਣ ਵਾਲੀਆਂ ਗੱਡੀਆਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਦੇ ਇੱਕ ਵਿਸ਼ੇਸ਼ ਨਾਕੇ ਦੌਰਾਨ ਇੱਕ ਬੁਲੇਟ ਸਵਾਰ ਦਾ 5000 ਰੁਪਏ ਦਾ ਚਲਾਨ ਕੱਟਿਆ ਗਿਆ ਜੋ ਕਿ ਬੁਲੇਟ ਦੇ ਪਟਾਕੇ ਮਾਰ ਰਿਹਾ ਸੀ।
ਇਹ ਵੀ ਪੜ੍ਹੋ-ਕੇਂਦਰੀ ਸਰਕਾਰ ਦਾ ਅੰਮ੍ਰਿਤਸਰ ਵਾਸੀਆਂ ਲਈ ਵੱਡਾ ਐਲਾਨ
ਜਦਕਿ ਕੁਝ ਅੰਡਰ ਏਜ ਵਾਹਨ ਚਾਲਕਾਂ ਦੇ ਵੀ ਚਲਾਨ ਕੱਟੇ ਗਏ । ਟਰੈਫਿਕ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਲਗਾਤਾਰ ਅਜਿਹੀਆਂ ਕਾਰਵਾਈਆਂ ਜਾਰੀ ਰੱਖੀਆਂ ਜਾਣਗੀਆਂ ਤੇ ਤਿਉਹਾਰਾਂ ਦੇ ਮੱਦੇਨਜ਼ਰ ਸ਼ਰਾਰਤੀ ਅੰਸਰਾਂ 'ਤੇ ਵੀ ਨਜ਼ਰ ਰੱਖਣ ਲਈ ਵਾਹਨਾਂ ਦੀ ਗਹਿਰਾਈ ਨਾਲ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅਸਲਾ ਧਾਰਕਾਂ ਲਈ ਹੁਕਮ ਜਾਰੀ, 7 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀ ਸਿਆਸਤ 'ਚ ਹਲਚਲ! ਨਵਜੋਤ ਸਿੰਘ ਸਿੱਧੂ ਤੇ ਪ੍ਰਿਯੰਕਾ ਗਾਂਧੀ ਵਿਚਾਲੇ ਹੋਈ ਮੀਟਿੰਗ
NEXT STORY