ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)— ਪੁਰਾਣਾ ਸ਼ਾਲਾ ਥਾਣੇ ਅਧੀਨ ਪੈਂਦੇ ਪਿੰਡ ਚਾਵਾ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਫ਼ੌਜੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੌਰਾਨ ਮੋਟਰਸਾਈਕਲ ’ਤੇ ਉਸ ਦੇ ਨਾਲ ਸਵਾਰ ਪਤਨੀ ਵੀ ਸੜਕ ’ਤੇ ਡਿੱਗ ਪਈ। ਪੁਲਸ ਨੇ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਫਾਰਚੂਨਰ ਗੱਡੀ ਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ
ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਜਸਵਿੰਦਰ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਮੋਚਪੁਰ, ਥਾਣਾ ਭੈਣੀ ਮੀਆਂ ਖਾਂ ਨੇ ਦੱਸਿਆ ਕਿ ਉਸ ਦਾ ਪਤੀ ਗੁਰਮੀਤ ਸਿੰਘ (29) ਭਾਰਤੀ ਫ਼ੌਜ ਦੀ 17 ਸਿੱਖਲਾਈ ਯੂਨਿਟ ਵਿੱਚ ਅਮਰੋਈ ਕੈਂਟ, ਮੇਘਾਲਿਆ ਵਿਖੇ ਡਿਊਟੀ ਕਰਦਾ ਸੀ ਅਤੇ ਇਨ੍ਹੀਂ ਦਿਨੀਂ ਛੁੱਟੀ ’ਤੇ ਘਰ ਆਇਆ ਹੋਇਆ ਸੀ। ਉਸ ਨੇ ਦੱਸਿਆ ਕਿ ਉਹ ਆਪਣੇ ਪਤੀ ਨਾਲ ਬੁਲੇਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਿਵਲ ਹਸਪਤਾਲ ਗੁਰਦਾਸਪੁਰ ਜਾ ਰਹੇ ਸਨ। ਜਦੋਂ ਉਹ ਸਵੇਰੇ ਕਰੀਬ 6 ਵਜੇ ਪਿੰਡ ਚਾਵਾ ਨੇੜੇ ਪਹੁੰਚੇ ਤਾਂ ਗੁਰਦਾਸਪੁਰ ਵਾਲੇ ਪਾਸਿਓਂ ਆ ਰਹੀ ਇੱਕ ਫਾਰਚੂਨਰ ਗੱਡੀ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਸ਼ਿਕਾਇਤ ਅਨੁਸਾਰ ਗੱਡੀ ਨੂੰ ਨਵੀਨ ਕੁਮਾਰ ਸੈਣੀ ਵਾਸੀ ਪਥਰਾਵਾਲਾ, ਜ਼ਿਲ੍ਹਾ ਸਹਾਰਨਪੁਰ, ਉੱਤਰ ਪ੍ਰਦੇਸ਼ ਚਲਾ ਰਿਹਾ ਸੀ ਅਤੇ ਉਸ ਨੇ ਕਥਿਤ ਤੌਰ ’ਤੇ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਗੱਡੀ ਗਲਤ ਪਾਸੇ ਲਿਆ ਕੇ ਟੱਕਰ ਮਾਰੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
ਟੱਕਰ ਲੱਗਣ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਪਤੀ-ਪਤਨੀ ਸੜਕ ’ਤੇ ਡਿੱਗ ਪਏ। ਇਸ ਦੌਰਾਨ ਕੋਲੋਂ ਲੰਘ ਰਹੇ ਇੱਕ ਵੱਡੇ ਟਰਾਲੇ ਦਾ ਪਿਛਲਾ ਟਾਇਰ ਗੁਰਮੀਤ ਸਿੰਘ ਦੇ ਸਿਰ ਉੱਪਰੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਪੁਰਾਣਾ ਸ਼ਾਲਾ ਪੁਲਸ ਨੇ ਜਸਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਫਾਰਚੂਨਰ ਚਾਲਕ ਨਵੀਨ ਕੁਮਾਰ ਸੈਣੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਰੂਪ ਕੌਰ ਸੰਧੂ ਨੇ ਮੰਗੀ ਸੁਰੱਖਿਆ, ਕਿਹਾ ਮੈਨੂੰ ਧਮਕੀਆਂ ਮਿਲ ਰਹੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ
NEXT STORY