ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ): ਦੀਨਾਨਗਰ 'ਚ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਹਾਦਸੇ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਹਾਦਸੇ ਤੋਂ ਬਾਅਦ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
ਜਾਣਕਾਰੀ ਅਨੁਸਾਰ ਨੌਜਵਾਨ ਸੜਕ ’ਤੇ ਜਾ ਰਿਹਾ ਸੀ ਕਿ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ। ਟੱਕਰ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਹਾਦਸੇ ਨਾਲ ਸਬੰਧਤ ਵਾਇਰਲ ਹੋ ਰਹੀ ਵੀਡੀਓ ਅਤੇ ਹੋਰ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਫ਼ਰਾਰ ਵਾਹਨ ਚਾਲਕ ਦੀ ਪਛਾਣ ਕਰਕੇ ਉਸ ਨੂੰ ਕਾਬੂ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਾਕਿਸਤਾਨ ਦੇ ਸਿੱਖ ਐਂਕਰ ਦੇ ਦਫ਼ਤਰ ’ਤੇ ਪੁਲਸ ਨੇ ਮਾਰਿਆ ਛਾਪਾ, ਇਮਰਾਨ ਖ਼ਾਨ ਦੀ ਖ਼ਬਰ ਚਲਾਉਣ ’ਤੇ ਕਾਰਵਾਈ
NEXT STORY