ਅਮਰਕੋਟ/ਖੇਮਕਰਨ (ਸੰਦੀਪ, ਸੋਨੀਆ) - ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਬੱਲਿਆਂਵਾਲਾ ਵਿਖੇ ਗਰੀਬ ਕਿਸਾਨ ਨਿਸ਼ਾਨ ਸਿੰਘ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨਿਸ਼ਾਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਚਾਨਕ ਬਿਜਲੀ ਖ਼ਰਾਬ ਹੋ ਜਾਣ ’ਤੇ ਨਿਸ਼ਾਨ ਸਿੰਘ ਖ਼ੁਦ ਆਪਣੀ ਬਿਜਲੀ ਦੀ ਸਪਲਾਈ ਠੀਕ ਕਰਨ ਵਾਸਤੇ ਟ੍ਰਾਂਸਫਾਰਮਰ ’ਤੇ ਚਲੇ ਗਿਆ, ਜਿੱਥੇ ਉਸ ਨੂੰ ਜ਼ਬਰਦਸਤ ਝਟਕਾ ਲੱਗਾ ਅਤੇ ਉਹ ਜ਼ਖ਼ਮੀ ਹੋ ਗਿਆ।
ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ
ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੂੰ ਇਲਾਜ ਦੌਰਾਨ ਉਸ ਦੀ ਬਾਂਹ ਕੱਟਣੀ ਪਈ। ਉਸ ਦੀ ਹਾਲਤ ਵਿਚ ਥੋੜ੍ਹਾ ਸੁਧਾਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਘਰੇ ਭੇਜ ਦਿੱਤਾ। ਕੁਝ ਦਿਨ ਬਾਅਦ ਤਬੀਅਤ ਅਚਾਨਕ ਵਿਗੜ ਜਾਣ ਕਾਰਨ ਨਿਸ਼ਾਨ ਸਿੰਘ ਦੀ ਮੌਤ ਹੋ ਗਈ। ਇਸ ਸਬੰਧੀ ਪਿੰਡ ਦੇ ਸਰਪੰਚ ਮੋਹਤਬਰ ਵਿਅਕਤੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਹ ਵਿਅਕਤੀ ਘਰੋਂ ਬਹੁਤ ਗਰੀਬ ਸੀ। ਘਰ ਦਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਚਲਾਉਂਦਾ ਸੀ ਅਤੇ ਮੌਜੂਦਾ ਸਰਕਾਰ ਨੂੰ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ।
ਉਧਾਰੇ ਪੈਸੇ ’ਤੇ ਵਿਆਜ ਨਾ ਮਿਲਣ ਤੋਂ ਪਰੇਸ਼ਾਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਮਿਲਿਆ ਸੁਸਾਈਡ ਨੋਟ
NEXT STORY