ਗੁਰਦਾਸਪੁਰ (ਹਰਮਨ)- ਪੰਜਾਬ ਵਿੱਚ ਵੱਧ ਰਹੇ ਸੜਕ ਹਾਦਸਿਆਂ ਨੂੰ ਧਿਆਨ ਵਿੱਚ ਰੱਖਦਿਆਂ ਟਰਾਂਸਪੋਰਟ ਵਿਭਾਗ ਵੱਲੋਂ ਜੁਗਾੜੂ ਵਾਹਨਾਂ ਖ਼ਿਲਾਫ਼ ਸਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ। ਵਿਭਾਗ ਨੇ ਕਾਰਵਾਈ ਕਰਦਿਆਂ ਸੜਕਾਂ ’ਤੇ ਚੱਲ ਰਹੇ ਸੱਤ ਜੁਗਾੜੂ ਵਾਹਨਾਂ ਨੂੰ ਜ਼ਬਤ ਕਰਕੇ ਵੱਖ-ਵੱਖ ਥਾਣਿਆਂ ਵਿੱਚ ਇੰਪਾਊਂਡ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ
ਵਿਭਾਗ ਦੀ ਅਧਿਕਾਰੀ ਨਵਜੋਤ ਸ਼ਰਮਾ ਨੇ ਦੱਸਿਆ ਕਿ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਹੁਕਮਾਂ ਤਹਿਤ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਕੁਝ ਲੋਕਾਂ ਨੇ ਆਪਣੀਆਂ ਬਾਈਕਾਂ ਨੂੰ ਖੁਦ ਮੋਡਿਫਾਈ ਕਰਕੇ ਉਨ੍ਹਾਂ ਵਿੱਚ ਇੰਜਣ ਫਿੱਟ ਕਰ ਲਏ ਹਨ ਅਤੇ ਉਨ੍ਹਾਂ ਦਾ ਇਸਤੇਮਾਲ ਸਾਮਾਨ ਦੀ ਢੁਆਈ ਲਈ ਕਰ ਰਹੇ ਹਨ, ਜੋ ਕਿ ਕਾਨੂੰਨੀ ਤੌਰ ’ਤੇ ਗਲਤ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਬਿਜਲੀ ਰਹੇਗੀ ਬੰਦ, ਇਹ ਇਲਾਕੇ ਹੋਣਗੇ ਪ੍ਰਭਾਵਿਤ
ਉਸਨੇ ਕਿਹਾ ਕਿ ਇਸ ਤਰ੍ਹਾਂ ਦੇ ਜੁਗਾੜੂ ਵਾਹਨ ਨਾ ਸਿਰਫ਼ ਨਿਯਮਾਂ ਦੀ ਉਲੰਘਣਾ ਕਰਦੇ ਹਨ, ਸਗੋਂ ਸੜਕ ਹਾਦਸਿਆਂ ਦਾ ਮੁੱਖ ਕਾਰਨ ਵੀ ਬਣ ਰਹੇ ਹਨ। ਵਿਭਾਗ ਨੇ ਅਜੇਹੇ ਵਾਹਨਾਂ ’ਤੇ ਸਖ਼ਤੀ ਨਾਲ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹੇ ਵਿੱਚ ਕੁਝ ਲੋਕ ਗੰਨੇ ਦਾ ਰਸ, ਸਰਿਆ, ਸੀਮੈਂਟ ਅਤੇ ਹੋਰ ਸਮਾਨ ਢੋਣ ਲਈ ਅਜੇਹੇ ਜੁਗਾੜੂ ਵਾਹਨਾਂ ਦਾ ਇਸਤੇਮਾਲ ਕਰਦੇ ਹਨ। ਬਿਨਾਂ ਸੁਰੱਖਿਆ ਮਾਪਦੰਡਾਂ ਦੇ ਤਿਆਰ ਕੀਤੇ ਇਹ ਵਾਹਨ ਸੜਕਾਂ ’ਤੇ ਲੋਕਾਂ ਦੀ ਜਾਨ ਲਈ ਖ਼ਤਰਾ ਸਾਬਤ ਹੋ ਰਹੇ ਹਨ। ਨਵਜੋਤ ਸ਼ਰਮਾ ਨੇ ਕਿਹਾ ਕਿ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਸੜਕ ’ਤੇ ਨਜ਼ਰ ਆਉਣ ਵਾਲੇ ਹਰ ਜੁਗਾੜੂ ਵਾਹਨ ਨੂੰ ਜ਼ਬਤ ਕੀਤਾ ਜਾਵੇਗਾ, ਤਾਂ ਜੋ ਸੜਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ- ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ
NEXT STORY