ਬਟਾਲਾ (ਸਾਹਿਲ) : ਟਰੱਕ ਦੀ ਲਪੇਟ ਵਿਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਿਲਾ ਲਾਲ ਸਿੰਘ ਦੇ ਐੱਸ. ਐੱਚ. ਓ. ਹਰਮੀਕ ਸਿੰਘ ਨੇ ਦੱਸਿਆ ਕਿ ਸੋਹਣ ਸਿੰਘ ਪੁੱਤਰ ਮਹਿੰਗਾ ਸਿੰਘ ਵਾਸੀ ਤੇਲੀਆਂਵਾਲ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਉਹ ਬਟਾਲਾ-ਕਲਾਨੌਰ ਰੋਡ ’ਤੇ ਪੈਂਦੇ ਪਿੰਡ ਭਾਗੋਵਾਲ ਨੇੜੇ ਪਹੁੰਚਿਆ ਤਾਂ ਇਕ ਟਰੱਕ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਉਹ ਸੜਕ ’ਤੇ ਡਿੱਗ ਪਿਆ ਅਤੇ ਸਿਰ ਵਿਚ ਗੰਭੀਰ ਸੱਟ ਲੱਗਣ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਐੱਸ. ਐੱਚ. ਓ. ਨੇ ਅੱਗੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਏ. ਐੱਸ. ਆਈ. ਬਲਜਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ, ਜਦਕਿ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਦੋਵਾਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਇਸ ਸਬੰਧੀ ਟਰੱਕ ਚਾਲਕ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ।
ਹਰੀਕੇ ਪੱਤਣ ’ਚ ਵੱਡੀ ਵਾਰਦਾਤ, 13 ਲੱਖ ਕੈਸ਼ ਤੇ 50 ਲੱਖ ਦਾ ਸੋਨਾ ਚੋਰੀ ਕਰਕੇ ਲੈ ਗਿਆ ਚੋਰ
NEXT STORY