ਗੁਰਦਾਸਪੁਰ (ਵਿਨੋਦ)- ਥਾਣਾ ਸਦਰ ਪੁਲਸ ਨੇ ਬੱਬਰੀ ਬਾਈਪਾਸ ਵਿਖੇ ਨਾਕਾਬੰਦੀ ਦੌਰਾਨ ਇਕ ਟਰੱਕ ਚਾਲਕ ਨੂੰ 40 ਕਿੱਲੋਂ ਭੁੱਕੀ ਸਮੇਤ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਦੇ ਨਾਲ ਬੱਬਰੀ ਬਾਈਪਾਸ ਵਿਖੇ ਨਾਕਾਬੰਦੀ ਕੀਤੀ ਹੋਈ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਮੁੜ ਪੈਰ ਪਸਾਰਨ ਲੱਗਾ ਕੋਰੋਨਾ, ਸੰਭਾਵਿਤ ਖ਼ਤਰੇ ਨੂੰ ਵੇਖਦਿਆਂ ਪ੍ਰਸ਼ਾਸਨ ਵੱਲੋਂ ਹਿਦਾਇਤਾਂ ਜਾਰੀ
ਇਸ ਦੌਰਾਨ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪਠਾਨਕੋਟ ਸਾਇਡ ਵੱਲੋਂ ਆ ਰਹੇ ਇਕ ਟਰੱਕ ਜਿਸ ਨੂੰ ਦੋਸ਼ੀ ਰਣਜੋਧ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਹਰਦੋਰਵਾਲ ਕਲਾਂ ਥਾਣਾ ਡੇਰਾ ਬਾਬਾ ਨਾਨਕ ਚਲਾ ਰਿਹਾ ਸੀ, ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕਿੰਗ ਕੀਤੀ ਗਈ। ਇਸ ਦੌਰਾਨ ਟਰੱਕ ਦੀ ਡਰਾਈਵਰ ਸੀਟ ਦੇ ਪਿੱਛੇ ਤੋਂ ਇਕ ਪਲਾਸਟਿਕ ਦੇ ਬੋਰੇ 'ਚ 40 ਕਿੱਲੋਂ ਚੂਰਾ ਪੋਸਤ ਭੁੱਕੀ ਬਰਾਮਦ ਹੋਈ। ਜਿਸ ’ਤੇ ਭੁੱਕੀ ਨੂੰ ਕਬਜ਼ੇ ’ਚ ਲੈ ਕੇ ਟਰੱਕ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਟਾਂਡਾ ਵਿਖੇ ਵਾਪਰੀ ਵੱਡੀ ਵਾਰਦਾਤ, ਪੇਟੀ 'ਚੋਂ ਮਿਲੀ ਔਰਤ ਦੀ ਲਾਸ਼
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
GST ਵਿਭਾਗ ਵਲੋਂ 8000 ਵਪਾਰੀਆਂ ਨੂੰ ਬਿਨਾਂ ਨੋਟਿਸ ਭੇਜੇ ਲਗਾਇਆ ਜੁਰਮਾਨਾ
NEXT STORY