ਬਟਾਲਾ (ਬੇਰੀ, ਸਾਹਿਲ, ਖੋਖਰ)-ਸਥਾਨਕ ਜੀ. ਟੀ. ਰੋਡ ’ਤੇ ਨਗਰ ਨਿਗਮ ਬਟਾਲਾ ਦੇ ਕੂੜਾ ਚੁੱਕਣ ਵਾਲੇ ਟਰੱਕ ਨੇ ਮੋਟਰਸਾਈਕਲ ਸਵਾਰ ਪਿਓ-ਪੁੱਤ ਨੂੰ ਟੱਕਰ ਮਾਰ ਦਿੱਤੀ, ਜਿਸਦੇ ਚਲਦਿਆਂ ਪੁੱਤਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ। ਇਸ ਸਬੰਧੀ ਰਜਿੰਦਰ ਸਿੰਘ ਪੁੱਤਰ ਬੁੱਕਨ ਸਿੰਘ ਵਾਸੀ ਪਿੰਡ ਲਹਿਰਕਾ ਨੇ ਦੱਸਿਆ ਕਿ ਬੀਤੀ ਸ਼ਾਮ ਉਸਦੇ ਪਿਤਾ ਬੁੱਕਣ ਸਿੰਘ ਅਤੇ ਭਰਾ ਅਜਿੰਦਰ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਤੋਂ ਆਪਣੇ ਪਿੰਡ ਨੂੰ ਜਾ ਰਹੇ ਸਨ ਕਿ ਜਦੋਂ ਉਹ ਜੀ. ਟੀ. ਰੋਡ ’ਤੇ ਸਥਿਤ ਖੁਸ਼ੀ ਵਾਟਿਕਾ ਪੈਲੇਸ ਕੋਲ ਪਹੁੰਚੇ ਤਾਂ ਨਗਰ ਨਿਗਮ ਬਟਾਲਾ ਦੇ ਕੂੜਾ ਚੁੱਕਣ ਵਾਲੇ ਇਕ ਤੇਜ਼ ਰਫਤਾਰ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੇ ਪਿਤਾ ਅਤੇ ਭਰਾ ਸੜਕ ’ਤੇ ਡਿੱਗ ਪਏ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਉਸ ਨੇ ਦੱਸਿਆ ਕਿ ਇਸ ਹਾਦਸੇ ’ਚ ਉਸ ਦੇ ਭਰਾ ਅਜਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਉਸਦੇ ਪਿਤਾ ਬੁੱਕਣ ਸਿੰਘ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਤੇ ਚੰਡੀਗੜ੍ਹ 'ਚ ਮੀਂਹ ਦੀ ਸੰਭਾਵਨਾ, ਇਹ ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚੋਂ ਵੱਡੇ ਭਰਾ ਕੋਲ ਕੈਨੇਡਾ ਗਏ ਛੋਟੇ ਭਰਾ ਨੂੰ ਗੋਲੀਆਂ ਨਾਲ ਭੁੰਨਿਆ, ਪਰਿਵਾਰ 'ਚ ਛਾਇਆ ਮਾਤਮ
NEXT STORY