ਗੁਰਦਾਸਪੁਰ (ਵਿਨੋਦ): ਗੁਰਦਾਸਪੁਰ ਸਦਰ ਪੁਲਸ ਨੇ ਇਕ ਕਾਰ 'ਚ ਸਵਾਰ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ 49,810 ਟਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ, ਜੋ ਕਿ ਪੰਜਾਬ ਵਿੱਚ ਪਾਬੰਦੀਸ਼ੁਦਾ ਹਨ। ਇਸ ਸਬੰਧੀ ਏ.ਐੱਸ.ਆਈ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਪਿੰਡ ਪੁਰੋਵਾਲ ਅਰਾਈਆ ਟੀ-ਪੁਆਇੰਟ ’ਤੇ ਨਾਕਾਬੰਦੀ ਦੌਰਾਨ ਵਾਹਨਾਂ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਇੱਕ ਇਨੋਵਾ ਕਾਰ ਨੰਬਰ ਪੀਬੀ-10 ਡੀਜੇ-0800 ਆਉਂਦੀ ਵੇਖੀ ਅਤੇ ਉਸ ਨੂੰ ਰੋਕਿਆ। ਦੋਵਾਂ ਸਵਾਰਾਂ ਨੇ ਆਪਣੀ ਪਛਾਣ ਮੇਜਰ ਸਿੰਘ ਪੁੱਤਰ ਬਿਸ਼ਨ ਸਿੰਘ ਵਾਸੀ ਪਿੰਡ ਖੈਹਰਾ ਕੋਟਲੀ ਅਤੇ ਗੁਰਮੇਜ ਸਿੰਘ ਉਰਫ਼ ਰਿੰਕੂ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਅਮੀਪੁਰ ਵਜੋਂ ਕੀਤੀ।
ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
ਕਾਰ ਦੀ ਪਿਛਲੀ ਸੀਟ ’ਤੇ ਰੱਖੇ ਬ੍ਰੀਫਕੇਸ ਵਿੱਚ ਨਸ਼ੀਲਾ ਪਾਊਡਰ ਹੋਣ ਦਾ ਸ਼ੱਕ ਹੋਣ ’ਤੇ ਡੀ.ਐੱਸ.ਪੀ ਤਜਿੰਦਰ ਸਿੰਘ ਨੂੰ ਮੌਕੇ ’ਤੇ ਬੁਲਾਇਆ ਗਿਆ। ਉਨ੍ਹਾਂ ਦੀ ਮੌਜੂਦਗੀ ਵਿੱਚ ਬ੍ਰੀਫਕੇਸ ਦੀ ਜਾਂਚ ਕਰਨ ’ਤੇ ਟ੍ਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ ਗਈਆਂ, ਜਿਨ੍ਹਾਂ ਦੀ ਗਿਣਤੀ 49,810 ਸੀ। ਦੋਸ਼ੀ ਇਨ੍ਹਾਂ ਪਾਬੰਦੀਸ਼ੁਦਾ ਗੋਲੀਆਂ ਨਾਲ ਸਬੰਧਤ ਕੋਈ ਵੀ ਬਿੱਲ ਪੇਸ਼ ਕਰਨ ਵਿੱਚ ਅਸਮਰੱਥ ਸਨ। ਨਤੀਜੇ ਵਜੋਂ, ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਸ ਅਧਿਕਾਰੀ ਨੇ ਕਿਹਾ ਕਿ ਦੋਸ਼ੀਆਂ ਦਾ ਅਦਾਲਤ ਤੋਂ ਪੁਲਸ ਰਿਮਾਂਡ ਲਿਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਇਹ ਗੋਲੀਆਂ ਕਿੱਥੋਂ ਮਿਲੀਆਂ ਸਨ, ਇਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।
ਇਹ ਵੀ ਪੜ੍ਹੋ-ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ ਕਾਰਵਾਈ, ਸਰਹੱਦ ਪਾਰੋਂ ਹਥਿਆਰਾਂ ਦੀ ਵੱਡੀ ਖੇਪ ਸਣੇ 5 ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਾਕਿਸਤਾਨ 'ਚ ਨਹੀਂ ਰੁਕ ਰਿਹਾ ਹਿੰਦੂ ਕੁੜੀਆਂ ਦੇ ਅਗਵਾ ਹੋਣ ਦਾ ਸਿਲਸਿਲਾ ! ਇਕ ਹੋਰ ਕੁੜੀ ਹੋਈ ਲਾਪਤਾ
NEXT STORY