ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ, ਵਿਨੋਦ)-ਦੀਨਾਨਗਰ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਇਕ ਕਾਰ ਨੂੰ ਰੋਕਿਆ ਅਤੇ ਉਸ ਦੀ ਤਲਾਸ਼ੀ ਲੈਣ 'ਤੇ 257 ਗ੍ਰਾਮ ਹੈਰੋਇਨ, 32,000 ਰੁਪਏ ਡਰੱਮ ਮਨੀ ਅਤੇ ਇਕ ਕੰਪਿਊਟਰਾਈਜ਼ਡ ਛੋਟਾ ਕੰਡਾ ਬਰਾਮਦ ਕੀਤਾ। ਡੀ. ਐੱਸ. ਪੀ. ਦੀਨਾਨਗਰ ਰਜਿੰਦਰ ਮਿਹਨਾਸ ਨੇ ਦੱਸਿਆ ਕਿ ਪੁਲਸ ਨੇ ਸ਼ੂਗਰ ਮਿੱਲ ਪਨਿਆੜ ਵਿਖੇ ਨਾਕਾਬੰਦੀ ਕੀਤੀ ਸੀ। ਜਦੋਂ ਇਕ ਟਾਟਾ ਸਫਾਰੀ ਕਾਰ ਦੀਨਾਨਗਰ ਤੋਂ ਆਉਂਦੀ ਵੇਖੀ ਗਈ ਤਾਂ ਉਸ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਕਾਰ ਵਿੱਚ ਸਵਾਰ ਦੋ ਨੌਜਵਾਨਾਂ ਤੋਂ ਪੁੱਛਗਿੱਛ ਕਰਨ 'ਤੇ ਉਨ੍ਹਾਂ ਨੇ ਆਪਣੀ ਪਛਾਣ ਕਰਨ ਪੁੱਤਰ ਡੈਨੀਅਲ ਮਸੀਹ ਅਤੇ ਫਿਲਿਪਸ ਮਸੀਹ ਪੁੱਤਰ ਜੌਨ ਮਸੀਹ ਵਜੋਂ ਦੱਸੀ, ਜੋਕਿ ਕ੍ਰਿਸ਼ਚੀਅਨ ਮੁਹੱਲਾ, ਅਵਾਂਖਾ ਦੇ ਰਹਿਣ ਵਾਲੇ ਸਨ।
ਇਹ ਵੀ ਪੜ੍ਹੋ: Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ
ਉਨ੍ਹਾਂ ਦੱਸਿਆ ਕਿ ਕਾਰ ਦੀ ਤਲਾਸ਼ੀ ਲੈਣ 'ਤੇ ਡੈਸ਼ਬੋਰਡ 'ਤੇ ਮਿਲਿਆ ਇਕ ਪਲਾਸਟਿਕ ਦਾ ਲਿਫ਼ਾਫ਼ਾ ਮਿਲਿਆ, ਜਿਸ 'ਚ 257 ਗ੍ਰਾਮ ਆਇਓਡੋਲੀਨ, 32,000 ਰੁਪਏ ਡਰੱਗ ਮਨੀ ਅਤੇ ਇਕ ਕੰਪਿਊਟਰਾਈਜ਼ਡ ਕੰਡਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਥੇਦਾਰ ਗੜਗੱਜ ਵੱਲੋਂ ਨਿਊਜ਼ੀਲੈਂਡ ਦੀਆਂ ਗੁਰਦੁਆਰਾ ਕਮੇਟੀਆਂ ਨਾਲ ਕੀਤਾ ਗਿਆ ਵਿਚਾਰ-ਵਟਾਂਦਰਾ
NEXT STORY