ਅੰਮ੍ਰਿਤਸਰ (ਜਸ਼ਨ)-ਥਾਣਾ ਸਦਰ ਦੀ ਪੁਲਸ ਨੇ ਕਤਲ ਦੀ ਕੋਸ਼ਿਸ਼ ਦੇ ਇਕ ਮਾਮਲੇ ’ਚ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਦੋ ਵਿਦੇਸ਼ੀ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਇਕ ਬਿਨਾਂ ਨੰਬਰੀ ਐਕਟਿਵਾ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਟਿੱਕੂ ਵਾਸੀ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਅਤੇ ਸੁਮਿਤ ਵਾਸੀ ਰੋੜੀ ਮੁਹੱਲਾ ਗੁਰਦਾਸਪੁਰ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸਦਰ ਅਧੀਨ ਪੈਂਦੀ ਪੁਲਸ ਚੌਕੀ ਵਿਜੇ ਨਗਰ ’ਚ 20 ਜੂਨ 2026 ਨੂੰ ਆਰਮਜ਼ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
ਸ਼ਿਕਾਇਤਕਰਤਾ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਸੀ ਕਿ 19 ਜੂਨ 2026 ਦੀ ਸ਼ਾਮ ਕਰੀਬ 6 ਵਜੇ ਉਸ ਦਾ ਪੁੱਤਰ ਸਿਮਰਨਜੀਤ ਸਿੰਘ ਉਰਫ਼ ਬਿੱਲਾ 88 ਫੁੱਟ ਰੋਡ ਸਥਿਤ ਇਕ ਮਕਾਨ ਦੇਖਣ ਗਿਆ ਸੀ। ਇਸੇ ਦੌਰਾਨ ਰੰਜਿਸ਼ਨ ਟਿੱਕੂ ਅਤੇ ਉਸ ਦੇ ਇਕ ਸਾਥੀ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਤੁਰੰਤ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿਸ ਤੋਂ ਬਾਅਦ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਅਤੇ ਉਕਤ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ ’ਤੇ ਹਥਿਆਰਾਂ ਦੀ ਸਪਲਾਈ, ਵਾਰਦਾਤ ’ਚ ਸ਼ਾਮਲ ਹੋਰ ਵਿਅਕਤੀਆਂ ਅਤੇ ਉਨ੍ਹਾਂ ਦੇ ਅਪਰਾਧਿਕ ਨੈੱਟਵਰਕ ਦੇ ਸਬੰਧ ’ਚ ਵੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਮਕੌੜਾ ਪੱਤਣ ’ਤੇ ਕਿਸ਼ਤੀ ਸੇਵਾ ਬੰਦ, ਅੱਧੀ ਦਰਜਨ ਪਿੰਡਾਂ ਦੇ ਲੋਕ ਪ੍ਰੇਸ਼ਾਨ
NEXT STORY