ਬਟਾਲਾ, (ਬੇਰੀ, ਜ. ਬ.)- ਥਾਣਾ ਸਿਵਲ ਲਾਈਨ ਦੀ ਪੁਲਸ ਨੇ ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਗੁਰਮਿੰਦਰ ਸਿੰਘ ਢਿੱਲੋਂ ਨੇ ਪੁਲ ਡਰੇਨ ਅਰਬਨ ਅਸਟੇਟ ਤੋਂ ਬਲਕਾਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਆਦੀਆਂ ਜ਼ਿਲਾ ਗੁਰਦਾਸਪੁਰ ਨੂੰ 52 ਨਸ਼ੇ ਵਾਲੀਆਂ ਗੋਲੀਆਂ ਅਤੇ ਏ. ਐੱਸ. ਆਈ. ਕੰਵਲਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਦੌਰਾਨੇ ਗਸ਼ਤ ਪੁਲ ਡਰੇਨ ਝਾਡ਼ੀਆਂਵਾਲ ਤੋਂ ਗੁਰਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਗੁਰੂ ਨਾਨਕ ਬਟਾਲਾ ਨੂੰ 1 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਸ ਅਨੁਸਾਰ ਉਕਤ ਦੋਹਾਂ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਸਿਵਲ ਲਾਈਨ ਵਿਚ ਵੱਖ-ਵੱਖ ਕੇਸ ਦਰਜ ਕਰ ਦਿੱਤੇ ਗਏ ਹਨ।
ਰੇਲ-ਗੱਡੀ ਦੀ ਲਪੇਟ ’ਚ ਆਉਣ ਨਾਲ ਮੌਤ
NEXT STORY