ਤਰਨਤਾਰਨ (ਬਲਵਿੰਦਰ ਕੌਰ)-ਜ਼ਿਲਾ ਪੁਲਸ ਮੁਖੀ ਧਰੁਵ ਦਹੀਆ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਹੋਈ ਮੁਹਿੰਮ ਤਹਿਤ ਜ਼ਿਲਾ ਪੁਲਸ ਨੇ 10 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਰਾਏ ਅਮਾਨਤ ਖਾਂ ਦੇ ਐੱਸ. ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਟੀ-ਪੁਆਇੰਟ ਭੂਸੇ ਮੋੜ ਤੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ, ਜਿਸ ਦੀ ਤਲਾਸ਼ੀ ਲੈਣ 'ਤੇ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਸਰਵਣ ਸਿੰਘ ਪੁੱਤਰ ਬਿੱਲਾ ਸਿੰਘ ਵਾਸੀ ਚੀਚਾ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਐੱਸ. ਆਈ. ਸੁਖਦੇਵ ਸਿੰਘ ਨੇ ਗਸ਼ਤ ਦੌਰਾਨ ਲਖਵਿੰਦਰਪਾਲ ਸਿੰਘ ਉਰਫ ਲੱਖਾ ਪੁੱਤਰ ਸੁਖਵੰਤ ਸਿੰਘ ਵਾਸੀ ਮਹਿਮੂਦਪੁਰਾ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਉਕਤ ਵਿਅਕਤੀਆਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
14 ਸਾਲਾ ਨਾਬਾਲਗਾ ਨਾਲ ਫੁੱਫੜ ਨੇ ਕੀਤਾ ਜਬਰ-ਜ਼ਨਾਹ
NEXT STORY