ਗੁਰਦਾਸਪੁਰ (ਵਿਨੋਦ, ਹਰਮਨ)- ਜ਼ਿਲ੍ਹਾ ਪੁਲਸ ਗੁਰਦਾਸਪੁਰ ਨੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਉਨ੍ਹਾਂ ਤੋਂ 4 ਪਿਸਤੌਲ, 7 ਮੈਗਜ਼ੀਨ ਅਤੇ 52 ਜ਼ਿੰਦਾ ਕਾਰਤੂਸ ਬਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਆਦਿੱਤਿਆ ਨੇ ਦੱਸਿਆ ਕਿ ਕੱਲ੍ਹ ਘੁੰਮਣ ਕਲਾਂ ਪੁਲਸ ਅਤੇ ਸਪੈਸ਼ਲ ਬ੍ਰਾਂਚ ਗੁਰਦਾਸਪੁਰ ਨੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ 'ਤੇ ਇੱਕ ਮੁਲਜ਼ਮ ਬੇਬੀ ਨਿਵਾਸੀ ਮਜੀਠਾ ਰੋਡ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਤੋਂ ਇੱਕ ਪਿਸਤੌਲ, ਇੱਕ ਮੈਗਜ਼ੀਨ ਅਤੇ 2 ਕਾਰਤੂਸ ਬਰਾਮਦ ਹੋਏ ਤੇ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !
ਜਦੋਂ ਮੁਸਜ਼ਮ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸਨੇ ਸਵੀਕਾਰ ਕੀਤਾ ਕਿ ਉਸਨੇ ਇਹ ਪਿਸਤੌਲ ਰਿਸ਼ਭ ਉਰਫ਼ ਰਿਸ਼ੂ ਨਿਵਾਸੀ ਸੁਲਤਾਨ ਵਿੰਡ ਰੋਡ ਅੰਮ੍ਰਿਤਸਰ ਤੋਂ ਖਰੀਦਿਆ ਸੀ। ਐਸ.ਐਸ.ਪੀ. ਆਦਿੱਤਿਆ ਨੇ ਦੱਸਿਆ ਕਿ ਬੇਬੀ ਤੋਂ ਪੁੱਛਗਿੱਛ ਦੇ ਆਧਾਰ 'ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਰਿਸ਼ਭ ਨੂੰ ਗ੍ਰਿਫ਼ਤਾਰ ਕਰ ਲਿਆ। ਉਸਦੀ ਜਾਣਕਾਰੀ 'ਤੇ ਪੁਲਸ ਨੇ 3 ਪਿਸਤੌਲ, 6 ਮੈਗਜ਼ੀਨ ਅਤੇ 50 ਕਾਰਤੂਸ ਬਰਾਮਦ ਕੀਤੇ। ਜਿਸ 'ਤੇ ਦੋਸ਼ੀ ਰਿਸ਼ਭ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਪੁਲਸ ਰਿਮਾਂਡ ਲੈਣ ਤੋਂ ਬਾਅਦ ਮੁਲਜ਼ਮ ਤੋਂ ਪੂਰੀ ਪੁੱਛਗਿੱਛ ਕੀਤੀ ਜਾਵੇਗੀ ਅਤੇ ਉਮੀਦ ਹੈ ਕਿ ਕਈ ਮਹੱਤਵਪੂਰਨ ਮਾਮਲੇ ਹੱਲ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਪੁਲਸ ਹੈੱਡਕੁਆਰਟਰ ਦੇ ਸੁਪਰਡੈਂਟ ਯੋਗਰਾਜ ਸਿੰਘ ਵੀ ਉਨ੍ਹਾਂ ਦੇ ਨਾਲ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !
NEXT STORY