ਬਟਾਲਾ (ਸਾਹਿਲ)- ਬੀਤੇ ਦਿਨ ਅੱਡਾ ਅੰਮੋਨੰਗਲ ਨੇੜੇ ਦੋ ਕਾਰਾਂ ਦੀ ਹੋਈ ਆਹਮੋ-ਸਾਹਮਣੇ ਟੱਕਰ ’ਚ ਇਕ ਵਿਅਕਤੀ ਦੀ ਮੌਤ ਅਤੇ 7 ਜਣਿਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਪ੍ਰਕਾਸ਼ ਸਿੰਘ ਪੁੱਤਰ ਸ਼ਿਵ ਸਿੰਘ ਵਾਸੀ ਪਿੰਡ ਪੱਲਾ, ਨੇੜੇ ਗੱਗੜਭਾਣਾ ਆਪਣੀ ਕਾਰ ’ਤੇ ਸਵਾਰ ਹੋ ਕੇ ਆਪਣੇ ਲੜਕੇ ਅਰਮਾਨਦੀਪ ਸਿੰਘ ਨਾਲ ਬਟਾਲਾ ਤੋਂ ਮਹਿਤਾ ਵੱਲ ਜਾ ਰਿਹਾ ਸੀ। ਜਦੋਂ ਇਹ ਅੱਡਾ ਅੰਮੋਨੰਗਲ ਨੇੜੇ ਪਹੁੰਚੇ ਤਾਂ ਸਾਹਮਣਿਓਂ ਆ ਰਹੀ ਇਕ ਹੋਰ ਕਾਰ ਜਿਸ ਵਿਚ ਗੀਤਾ ਪਤਨੀ ਰਵੀ, ਰਵੀ ਅਤੇ ਰਵੀ ਵਾਸੀ ਜੰਡਿਆਲਾ ਗੁਰੂ, ਸੁਰਿੰਦਰ ਕੌਰ ਪਤਨੀ ਬਲਵਿੰਦਰ ਸਿੰਘ, ਨਿੰਦਰ ਕੌਰ ਪਤਨੀ ਅਮਰੀਕ ਸਿੰਘ ਵਾਸੀਆਨ ਟਪਿਆਲਾ, ਅਮਰਜੀਤ ਕੌਰ ਪਤਨੀ ਸਤਵੰਤ ਸਿੰਘ ਵਾਸੀ ਪਿੰਡ ਵਜ਼ੀਰ ਭੁੱਲਰ ਅਤੇ ਛੋਟਾ ਬੱਚਾ ਗੁਰਕੀਰਤ ਸਿੰਘ ਪੁੱਤਰ ਰਵੀ ਵਾਸੀ ਜੰਡਿਆਲਾ ਗੁਰੂ ਸਵਾਰ ਸਨ, ਨਾਲ ਜ਼ਬਰਦਸਤ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਪ੍ਰਕਾਸ਼ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਬਾਕੀ 7 ਜਣੇ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡਾਂ ਦੇ ਸਕੂਲ ਖੁੱਲ੍ਹਣ ਨੂੰ ਲੈ ਕੇ ਵੱਡੀ ਖ਼ਬਰ
ਓਧਰ, ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਰੰਗੜ ਨੰਗਲ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਵਾਹਨਾਂ ਨੂੰ ਕਬਜ਼ੇ ਵਿਚ ਲੈਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਇਹ ਵੀ ਪੜ੍ਹੋ- 18 ਮਈ ਦੇ ਸਤਿਸੰਗ ਨੂੰ ਲੈ ਕੇ ਅਹਿਮ ਖ਼ਬਰ, ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਦੀਨਾਨਗਰ ਦੇ ਪਿੰਡ ਡੀਡਾ ਸਾਂਸੀਆਂ 'ਚ ਪੁਲਸ ਦਾ ਵੱਡਾ ਐਕਸ਼ਨ
NEXT STORY