ਤਰਨਤਾਰਨ (ਰਮਨ ਚਾਵਲਾ)- ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਵੱਲੋਂ ਦੋ ਦਿਨਾਂ ਵਿਚ ਪਾਕਿਸਤਾਨ ਵੱਲੋਂ ਆਏ ਦੋ ਡਰੋਨਾਂ ਨੂੰ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਬਰਾਮਦ ਕੀਤੇ ਗਏ ਦੋਵੇਂ ਡਰੋਨ ਟੁੱਟੀ ਹਾਲਤ ਵਿਚ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਕਬਜ਼ੇ ਵਿਚ ਲੈਂਦੇ ਹੋਏ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸ਼ਾਮ ਸੀਤ ਲਹਿਰ ਸ਼ੁਰੂ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
ਜਾਣਕਾਰੀ ਅਨੁਸਾਰ ਸਰਹੱਦੀ ਪਿੰਡ ਵਾਂ ਵਿਖੇ ਬੀ.ਐੱਸ.ਐੱਫ. ਅਤੇ ਪੁਲਸ ਵੱਲੋਂ ਦੌਰਾਨੇ ਤਲਾਸ਼ੀ ਅਭਿਆਨ ਬੀਤੇ ਕੱਲ ਅਤੇ ਅੱਜ ਐਤਵਾਰ ਖੇਤਾਂ ’ਚ ਡਿੱਗੇ ਹੋਏ ਦੋ ਡਰੋਨ ਬਰਾਮਦ ਕੀਤੇ ਗਏ ਹਨ, ਜੋ ਚੀਨ ਦੇ ਬਣੇ ਹੋਏ ਦੱਸੇ ਜਾ ਰਹੇ ਹਨ। ਇਨ੍ਹਾਂ ਡਰੋਨਾਂ ਰਾਹੀਂ ਪਾਕਿਸਤਾਨ ਵੱਲੋਂ ਨਸ਼ੀਲੇ ਪਦਾਰਥ ਵੀ ਪੁੱਜੇ ਹੋਣ ਦੀ ਆਸ਼ੰਕਾ ਜਤਾਈ ਜਾ ਰਹੀ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਵੱਲੋਂ ਦੋਵੇਂ ਡਰੋਨਾਂ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸੋਸ਼ਲ ਮੀਡੀਆ ਇਨਫਲੂਏਂਸਰ ਹਨੀ ਸੇਠੀ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
NEXT STORY