ਤਰਨਤਾਰਨ (ਰਮਨ)-ਸੀ.ਆਈ.ਏ ਸਟਾਫ ਪੁਲਸ ਨੇ ਨਾਕਾਬੰਦੀ ਦੌਰਾਨ 2 ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਹੈਰੋਇਨ, ਪਿਸਤੌਲਾਂ ਤੇ ਹੇਰ ਸਾਮਾਨ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਤਰਨਤਾਰਨ ਦੀ ਟੀਮ ਵੱਲੋਂ ਪਿੰਡ ਮੁਗਲਚੱਕ ਨਜ਼ਦੀਕ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਟੀਮ ਨੇ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ, ਜਿਨ੍ਹਾਂ ਦੇ ਕਬਜ਼ੇ ’ਚੋਂ 7 ਕਿਲੋ 749 ਗ੍ਰਾਮ ਹੈਰੋਇਨ, ਇਕ ਮੋਬਾਈਲ ਫੋਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ। ਮੁਲਜ਼ਮਾਂ ਦੀ ਪਹਿਚਾਣ ਜਗਤਬੀਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਮਾੜੀ ਮੇਘਾ ਅਤੇ ਰਣਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਨਾਰਲਾ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੇ ਖਿਲਾਫ ਥਾਣਾ ਖਾਲੜਾ ਵਿਖੇ ਪਰਚਾ ਦਰਜ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ
ਐੱਸ.ਐੱਸ.ਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ 4 ਨਾਜਾਇਜ਼ ਪਿਸਤੌਲ, ਜਿਨ੍ਹਾਂ ’ਚ 2 ਪਿਸਤੌਲ 9 ਐੱਮ.ਐੱਮ. ਅਤੇ 2 ਪਿਸਤੌਲ .30 ਬੋਰ ਸ਼ਾਮਲ ਹਨ, ਵੀ ਬਰਾਮਦ ਕੀਤੇ ਗਏ। ਪੁਲਸ ਵੱਲੋਂ ਇਸ ਸਬੰਧੀ ਐੱਨ.ਡੀ.ਪੀ.ਐੱਸ ਐਕਟ ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਐੱਸ.ਐੱਸ.ਪੀ ਲਾਂਬਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਸਬੰਧ ਗੁਆਂਢੀ ਦੇਸ਼ ਪਾਕਿਸਤਾਨ ’ਚ ਬੈਠੇ ਨਸ਼ਾ ਸਮੱਗਲਰਾਂ ਨਾਲ ਪਾਏ ਗਏ ਹਨ, ਜੋ ਉਨ੍ਹਾਂ ਪਾਸੋਂ ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰਾਂ ਦੀਆਂ ਖੇਪਾਂ ਮੰਗਵਾ ਰਹੇ ਸਨ।
ਇਹ ਵੀ ਪੜ੍ਹੋ- SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ ਜਾਂਚ ਜਾਰੀ
NEXT STORY