ਬਮਿਆਲ/ਪਠਾਨਕੋਟ(ਹਰਜਿੰਦਰ ਸਿੰਘ ਗੋਰਾਇਆ)— ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਪੈਂਦੇ ਪਠਾਨਕੋਟ ਜ਼ਿਲ੍ਹੇ ਵਿੱਚ ਪੁਲਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੇ ਹਨ। ਮੁੱਢਲੀ ਜਾਣਕਾਰੀ ਅਨੁਸਾਰ, ਇਹ ਹੈਰੋਇਨ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਸੀ। ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ, ਪਠਾਨਕੋਟ ਦੇ ਸਰਹੱਦੀ ਖੇਤਰ ਵਿੱਚ ਪੈਂਦੇ ਪਿੰਡ ਮਾਖਨਪੁਰ ਨੇੜੇ ਪੁਲਿਸ ਨੂੰ ਸ਼ੱਕੀ ਡਰੋਨ ਗਤੀਵਿਧੀ ਬਾਰੇ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਮੌਕੇ ਤੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਪੁਲਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੇ।
ਇਹ ਵੀ ਪੜ੍ਹੋ-ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ 5 ਮਾਡਿਊਲਾਂ ਦਾ ਪਰਦਾਫਾਸ਼
ਗ੍ਰਿਫ਼ਤਾਰ ਕੀਤੇ ਗਏ ਦੋ ਵਿਅਕਤੀਆਂ ਵਿੱਚੋਂ ਇਕ ਗੁਰਦਾਸਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਜਦਕਿ ਦੂਜਾ ਪਠਾਨਕੋਟ ਦੇ ਪਿੰਡ ਦਾ ਵਸਨੀਕ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਏਅਰਕ੍ਰਾਫਟ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸਰਹੱਦ ਪਾਰੋਂ ਡਰੋਨ ਕਿਸ ਵੱਲੋਂ ਚਲਾਇਆ ਗਿਆ ਸੀ ਅਤੇ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਹਾਸਲ ਕਰਨ ਲਈ ਮੁਲਜ਼ਮ ਕਿਹੜੇ ਤਸਕਰਾਂ ਦੇ ਸੰਪਰਕ ਵਿੱਚ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ ਦਿੱਤੀ ਚਿਤਾਵਨੀ
ਇਸ ਘਟਨਾ ਤੋਂ ਬਾਅਦ ਸਰਹੱਦੀ ਇਲਾਕੇ 'ਚ ਪੁਲਸ ਵੱਲੋਂ ਗਸ਼ਤ ਅਤੇ ਤਲਾਸ਼ੀ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ। ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਸੁਰੱਖਿਆ ਏਜੰਸੀਆਂ ਵੱਲੋਂ ਚੌਕਸੀ ਵਧਾਈ ਜਾ ਰਹੀ ਹੈ। ਪੁਲਸ ਅਧਿਕਾਰੀਆਂ ਅਨੁਸਾਰ, ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ ਤਾਂ ਰਹਿ ਗਈ ਹੱਕੀ-ਬੱਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ 5 ਮਾਡਿਊਲਾਂ ਦਾ ਪਰਦਾਫਾਸ਼
NEXT STORY