ਬਹਿਰਾਮਪੁਰ (ਗੋਰਾਇਆ)-ਪਹਾੜਾਂ ਵਿੱਚ ਹੋ ਰਹੀ ਲਗਾਤਾਰ ਬਰਸਾਤ ਕਾਰਨ ਸਰਹੱਦੀ ਕਸਬਾ ਮਰਾੜਾ ਦੇ ਇਕ ਸਕੂਲ ਵਿਚ ਬਾਂਦਰ ਆ ਗਏ। ਜਾਣਕਾਰੀ ਅਨੁਸਾਰ ਪਿੰਡ ਮਰਾੜਾ ਦੇ ਆਕਾਲ ਸਹਾਇ ਜੀ. ਜੀ.ਜੀ. ਐੱਸ. ਸਕੂਲ ਦੀਆਂ ਇਮਾਰਤ ਅਤੇ ਬੂਟਿਆਂ ਨੂੰ ਆਪਣਾ ਨਿਵਾਸ ਸਥਾਨ ਬਣਾਇਆਂ ਹੋਇਆ ਹੈ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਦੇ ਹੁਕਮ
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਮਨਜੀਤ ਕੌਰ ਨੇ ਦੱਸਿਆ ਕਿ ਪਿਛਲੇ ਹਫਤੇ ਤੋਂ ਇਹ ਬਾਂਦਰਾਂ ਦੀਆਂ ਜੋੜੀਆਂ ਸਕੂਲ ਵਿੱਚ ਆਈਆਂ ਹੋਈਆਂ ਹਨ, ਜਿਸ ਨਾਲ ਸਕੂਲ ਦੀ ਇਮਾਰਤ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀਆਂ ਤਾਰਾਂ ਨੂੰ ਇਨ੍ਹਾਂ ਨੇ ਭਾਰੀ ਨੁਕਸਾਨ ਪਹੁੰਚਾਇਆ ਹੈ। ਸਕੂਲ ਵੈਨਾਂ ਲਈ ਰੱਖੇ ਡੀਜ਼ਲ ਦੇ ਕੇਨ ਡੋਲ ਕੇ ਭਾਰੀ ਨੁਕਸਾਨ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬੀਓ 6 ਅਕਤੂਬਰ ਤੱਕ ਮੰਨਣੇ ਪੈਣਗੇ ਹੁਕਮ, ਹੁਣ ਲੱਗ ਗਈਆਂ ਪਾਬੰਦੀਆਂ
ਉਹਨਾਂ ਨੇ ਦੱਸਿਆ ਕਿ ਇਸ ਦੀ ਸ਼ਿਕਾਇਤ ਪਿੰਡ ਦੇ ਸਰਪੰਚ ਨੂੰ ਵੀ ਕੀਤੀ ਗਈ ਸੀ ਪਰ ਅਜੇ ਤੱਕ ਪ੍ਰਸ਼ਾਸਨ ਵਲੋਂ ਕੋਈ ਵੀ ਅਧਿਕਾਰੀ ਜਾਂ ਵਣ ਵਿਭਾਗ ਦਾ ਕੋਈ ਕਰਮਚਾਰੀ ਨਹੀਂ ਆਇਆ। ਉਨ੍ਹਾਂ ਪ੍ਰਸ਼ਾਸਨ ਨੂੰ ਗੁਹਾਰ ਲਗਾਉਂਦੇ ਬੇਨਤੀ ਕੀਤੀ ਹੈ ਕਿ ਜਲਦ ਤੋਂ ਜਲਦ ਬਾਂਦਰਾਂ ਨੂੰ ਫੜ ਕੇ ਵਣ ਵਿਭਾਗ ਦੇ ਹਵਾਲੇ ਕੀਤਾ ਜਾਵੇ ਤਾਂ ਕਿ ਕੋਈ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ। ਸਕੂਲ ਦੇ ਚੇਅਰਮੈਨ ਇੰਜੀਨੀਅਰ ਕਰਮਵੀਰ ਸਿੰਘ ਸੈਣੀ ਨੇ ਕਿਹਾ ਕਿ ਜਲਦੀ ਤੋਂ ਜਲਦੀ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਇਆ ਜਾਵੇ ਤਾਂ ਕਿ ਭਵਿੱਖ ਵਿਚ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਆਂਢੀ ਦੇਸ਼ ਤੋਂ ਹਥਿਆਰ ਮੰਗਵਾ ਸਪਲਾਈ ਦਾ ਧੰਦਾ ਕਰਨ ਵਾਲੇ 4 ਮੁਲਜ਼ਮ ਕਾਬੂ
NEXT STORY