ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਦੀਨਾਨਗਰ ਹਲਕੇ ਅਧੀਨ ਆਉਂਦੇ ਪਿੰਡ ਪੱਚੋਵਾਲ ਵਿਖੇ ਹੱਥ 'ਚ ਰਿਵਾਲਵਰ ਫੜ੍ਹ ਕੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਕਰਨ ਤਹਿਤ 2 ਨੌਜਵਾਨਾਂ ਖਿਲਾਫ ਪੁਲਸ ਵੱਲੋਂ ਮਾਮਲਾ ਦਰਜ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦੀਨਾਨਗਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਦੇ ਸਬੰਧ 'ਚ ਪਿੰਡ ਪੱਚੋਵਾਲ ਮੌਜੂਦ ਸੀ, ਕਿਸੇ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਗਰਮੀ ਤੋਂ ਮਿਲ ਸਕਦੀ ਹੈ ਰਾਹਤ, ਮੀਂਹ ਤੇ ਤੂਫ਼ਾਨ ਦੀ ਚਿਤਾਵਨੀ ਜਾਰੀ
ਜਿਸ ਵਿਚ ਇਕ ਨੌਜਵਾਨ ਹੱਥ ਵਿਚ ਰਿਵਾਲਵਰ ਫੜ੍ਹ ਕੇ ਧਮਕੀ ਭਰੇ ਗੀਤ ਲਗਾ ਕੇ ਆਪਣੇ ਸਾਥੀ ਨਾਲ ਪੂਰੀ ਹੁਲੱੜਬਾਜੀ ਕਰ ਰਹੇ ਹਨ ਤੇ ਇਨ੍ਹਾਂ ਨਾਲ ਕੁਝ ਹੋਰ ਵੀ ਵਿਅਕਤੀ ਦਿਖਾਈ ਦੇ ਰਹੇ ਹਨ, ਜਿਸ ਕਾਰਨ ਸੋਸ਼ਲ ਮੀਡੀਆ 'ਤੇ ਇਹ ਵੀਡੀਓ ਪਾ ਕੇ ਡਰ ਵਾਲਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਦਲ ਦੇ ਮੌਜੂਦਾ ਕੌਂਸਲਰ ਨੂੰ ਗੋਲੀਆਂ ਨਾਲ ਭੁੰਨਿਆ
ਇਸ ਉਪਰੰਤ ਪੁਲਸ ਨੇ ਸਖ਼ਤ ਐਕਸ਼ਨ ਲੈਂਦੇ ਹੋਏ ਜਾਂਚ ਪੜਤਾਲ ਕਾਰਨ ਉਪਰੰਤ ਸੰਨੀ ਕੁਮਾਰ ਮਹਿਰਾ ਤੇ ਰਾਹੁਲ ਮਹਿਰਾ ਵਾਸੀਆਨ ਪੱਚੋਵਾਲ ਵਿਰੁੱਧ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਥਾਣਾ ਮੁਖੀ ਨੇ ਦੱਸਿਆ ਕਿ ਅਜੇ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਜੋ ਹਥਿਆਰ ਇਸ ਵੱਲੋਂ ਹੱਥ 'ਚ ਫੜਿਆ ਗਿਆ ਸੀ ਉਹ ਇਸ ਦਾ ਆਪਣਾ ਹੈ ਜਾਂ ਕਿਸੇ ਹੋਰ ਦਾ ਇਹ ਅਜੇ ਜਾਂਚ ਦਾ ਵਿਸ਼ਾ ਹੈ। ਇਸ ਸਬੰਧੀ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ- ਡੇਰਾ ਬਿਆਸ ਵੱਲੋਂ ਜਾਰੀ ਹੋਇਆ ਅਹਿਮ ਨੋਟੀਫਿਕੇਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇਲ੍ਹ 'ਚ ਬੰਦ HCV ਪੀੜਤ ਹਵਾਲਾਤੀ ਦੀ ਮੌਤ
NEXT STORY