ਅੰਮ੍ਰਿਤਸਰ- ਅੰਮ੍ਰਿਤਸਰ ਦੇ ਰਾਮ ਨਗਰ ਇਲਾਕੇ ‘ਚ ਸੋਮਵਾਰ ਰਾਤ ਇਕ ਗੰਭੀਰ ਘਟਨਾ ਸਾਹਮਣੀ ਆਈ ਜਿੱਥੇ ਪਰਵਾਸੀ ਨੌਜਵਾਨਾਂ ਨੇ ਦੋ ਸਿੱਖ ਭਰਾਵਾਂ ਨਾਲ ਕੁੱਟਮਾਰ ਕਰਕੇ ਉਨ੍ਹਾਂ ਦੀਆਂ ਦਸਤਾਰਾਂ ਲਾਹ ਕੇ ਬੇਅਦਬੀ ਕੀਤੀ। ਗੁਆਂਢੀਆਂ ਅਨੁਸਾਰ, ਹਮਲਾਵਰਾਂ ਦੀ ਗਿਣਤੀ 15-20 ਸੀ ਜਿਨ੍ਹਾਂ ਨੇ ਕਿਰਪਾਨਾਂ ਤੇ ਕੜਿਆਂ ਨਾਲ ਹਮਲਾ ਵੀ ਕੀਤਾ। ਪਰਿਵਾਰਿਕ ਮੈਂਬਰਾਂ ਅਨੁਸਾਰ, ਇਹ ਸਿਰਫ ਇਕ ਆਮ ਗੱਲਬਾਤ ਤੋਂ ਸ਼ੁਰੂ ਹੋਇਆ ਝਗੜਾ ਸੀ, ਪਰ ਜਲਦੀ ਹੀ ਇਸ ਨੇ ਹਿੰਸਾਤਮਕ ਰੂਪ ਧਾਰ ਲਿਆ।
ਇਹ ਵੀ ਪੜ੍ਹੋ-ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ : ਗੋਲੀਆਂ ਨਾਲ ਭੁੰਨ ਦਿੱਤਾ ਕਾਰ 'ਚ ਜਾ ਰਿਹਾ ਮੁੰਡਾ
ਪਰਿਵਾਰ ਨੇ ਪੁਲਸ ਤੋਂ ਇਨਸਾਫ ਦੀ ਮੰਗ ਕੀਤੀ ਹੈ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਥੇਬੰਦੀਆਂ ਨੂੰ ਵੀ ਮਦਦ ਲਈ ਅਪੀਲ ਕੀਤੀ ਹੈ। ਇਲਾਕਾ ਨਿਵਾਸੀਆਂ ਨੇ ਸੂਬਾਈ ਸਰਕਾਰ ਅਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਰਵਾਸੀਆਂ ਦੀ ਜਾਂਚ ਕਰਕੇ ਜੋ ਵੀ ਵਿਅਕਤੀ ਗ਼ੈਰ ਕਾਨੂੰਨੀ ਤਰੀਕੇ ਨਾਲ ਇਥੇ ਰਹਿ ਰਹੇ ਹਨ, ਉਨ੍ਹਾਂ ਨੂੰ ਤੁਰੰਤ ਬਾਹਰ ਕੱਢਿਆ ਜਾਵੇ ਅਤੇ ਇਲਾਕੇ ਵਿੱਚ ਸਥਾਪਤ ਸਾਂਤੀ ਨੂੰ ਬਰਕਰਾਰ ਰੱਖਿਆ ਜਾਵੇ।
ਇਹ ਵੀ ਪੜ੍ਹੋ-ਪੰਜਾਬ ਤੋਂ ਸ਼ੁਰੂ ਹੋਈ ਅੰਮ੍ਰਿਤ ਭਾਰਤ ਰੇਲਗੱਡੀ, ਯਾਤਰੀਆਂ ਦੀਆਂ ਲੱਗਣਗੀਆਂ ਮੌਜਾਂ
ਇਲਾਕਾ ਨਿਵਾਸੀਆਂ ਨੇ ਕਿਹਾ ਕਿ ਕਈ ਪਰਵਾਸੀ ਬਿਨਾਂ ਦਸਤਾਵੇਜ਼ਾਂ ਦੇ ਰਹਿ ਕੇ ਗੁੰਡਾਗਰਦੀ ਕਰ ਰਹੇ ਹਨ।ਇਸ ਮਾਮਲੇ 'ਤੇ ਪੁਲਿਸ ਵੱਲੋਂ ਹਾਲੇ ਤੱਕ ਕੋਈ ਵੱਡੀ ਕਾਰਵਾਈ ਨਹੀਂ ਕੀਤੀ ਗਈ। ਸਿਰਫ਼ ਇਹ ਕਿਹਾ ਗਿਆ ਹੈ ਕਿ ਕਿਸੇ ਵੀ ਤਰ੍ਹਾਂ ਦੀ ਲਿਖਤੀ ਸ਼ਿਕਾਇਤ ਮਿਲਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਤਿਉਹਾਰਾਂ ਦੇ ਮੱਦੇਨਜ਼ਰ DC ਸਾਕਸ਼ੀ ਸਾਹਨੀ ਨੇ ਵੱਡੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ : ਗੋਲੀਆਂ ਨਾਲ ਭੁੰਨ ਦਿੱਤਾ ਕਾਰ 'ਚ ਜਾ ਰਿਹਾ ਮੁੰਡਾ
NEXT STORY